20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕਰਮਜੀਤ ਕੌਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 15-05-2026
ਖਮਾਣੋਂ, 14 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ 'ਚ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸਥਾਨਕ ਨਿਵਾਸੀ ਕਰਮਜੀਤ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਿਨ੍ਹਾਂ ਨੂੰ ਪਾਰਟੀ 'ਚ ਸ਼ਾਮਿਲ ਹੋਣ 'ਤੇ ਦਰਬਾਰਾ ਸਿੰਘ ਗੁਰੂ ਹਲਕਾ ਇੰਚਾਰਜ ਬਸੀ ਪਠਾਣਾਂ ਨੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਕਰਮਜੀਤ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਪੰਜਾਬ ਦੀ ਆਪਣੀ ਪਾਰਟੀ ਹੈ | ਜਿੱਥੇ ਹਰ ਵਰਗ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ 'ਚ ਪਾਰਟੀ ਲਈ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਆਗਾਮੀ ਵਿਧਾਨ ਸਭਾ ਅਤੇ ਸਥਾਨਕ ਨਗਰ ਪੰਚਾਇਤ ਚੋਣਾਂ ਵਿਚ ਆਪਣਾ ਯੋਗਦਾਨ ਪਾਉਣਗੇ | ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਅਮਰਜੀਤ ਸਿੰਘ ਗਰਚਾ ਜਨਰਲ ਸਕੱਤਰ ਸ਼ਹਿਰੀ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜੀਵ ਅਹੂਜਾ, ਮਨਪ੍ਰੀਤ ਸਿੰਘ ਮੰਪੀ ਸਾਬਕਾ ਕੌਂਸਲਰ, ਰਾਜਵੰਤ ਸਿੰਘ ਰਾਜੂ ਵੀ ਮੌਜੂਦ ਰਹੇ |
ਪਿਛਲੀ ਖ਼ਬਰ ਨਗਰ ਕੌਂਾਸਲ ਚੋਣਾਂ ਲਈ ਅੱਜ ਦੂਜੇ ਦਿਨ ਵੀ ਨਹੀਂ ਦਾਖਲ ਕੀਤੇ ਕਾਗਜ਼ ਅਗਲੀ ਖ਼ਬਰ ਸੜਕ 'ਚ ਟੋਏ ਨਹੀਂ, ਟੋਇਆਂ 'ਚ ਸੜਕ ਹੈ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।