20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮੈਰਿਟ 'ਚ ਆਏ ਵਿਦਿਆਰਥੀਆਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਸਨਮਾਨ

ਅਜੀਤ ਡੈਸਕ 15-05-2026
ਜਖਵਾਲੀ, 14 ਮਈ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਇਸ ਉਪਲਬਧੀ ਲਈ ਵਧਾਈ ਦਿੱਤੀ | ਰਵਿੰਦਰ ਕੌਰ ਨੇ ਸਕੂਲ ਪਿ੍ੰਸੀਪਲ ਹਰਦੀਪ ਕੌਰ ਅਤੇ ਸਮੂਹ ਸਟਾਫ਼ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਸਕੂਲ ਵਲੋਂ ਕੀਤੇ ਜਾ ਰਹੇ ਉੱਦਮਾਂ ਦੀ ਸਰਾਹਨਾ ਕੀਤੀ | ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਸਕੂਲ ਦੇ ਵਿਦਿਆਰਥੀ ਮੈਰਿਟ ਵਿਚ ਆਪਣਾ ਨਾਮ ਦਰਜ ਕਰਵਾ ਰਹੇ ਹਨ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਾਬਕਾ ਮੰਤਰੀ ਨਾਭਾ ਵਲੋਂ 61 ਮੈਂਬਰੀ ਸ਼ਹਿਰੀ ਵਰਕਿੰਗ ਕਮੇਟੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।