15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੋਟਰਸਾਈਕਲ ਵਾਲੀਆਂ ਜੁਗਾੜੂ ਰੇਹੜੀਆਂ ਬਣਾ ਕੇ ਵੇਚਣ 'ਤੇ ਕੇਸ ਦਰਜ

ਅਜੀਤ ਡੈਸਕ 16-05-2026
ਰਾਜਪੁਰਾ, 15 ਮਈ (ਜੀ.ਪੀ. ਸਿੰਘ)-ਮੋਟਰਸਾਈਕਲ ਵਾਲੀਆਂ ਜੁਗਾੜੂ ਰੇਹੜੀਆਂ ਤਿਆਰ ਕਰਕੇ ਵੇਚਣ 'ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸ਼ਹਿਰੀ ਥਾਣੇ ਦੇ ਅਧੀਨ ਪੈਂਦੀ ਕਸਤੂਰਬਾ ਪੁਲਿਸ ਚੋਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਅਜੈ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਬਿਜਲੀ ਬੋਰਡ ਚੌਂਕ ਨੇੜੇ ਪਹੁੰਚੇ ਤਾਂ ਸੂਚਨਾ ਮਿਲੀ ਕਿ ਨਰੇਸ਼ ਕੁਮਾਰ ਪੁੱਤਰ ਸੁਖਦੇਵ ਛਾਬੜਾ ਵਾਸੀ ਨੇੜੇ ਸੈਣਖੇੜੀ ਚੁੰਗੀ ਰਾਜਪੁਰਾ ਜੁਗਾੜੂ ਰੇਹੜੀਆਂ ਬਣਾ ਕੇ ਵੇਚਦਾ ਹੈ | ਜਿਸ ਕਾਰਨ ਆਮ ਪਬਲਿਕ ਦੀ ਜਾਨ ਨੂੰ ਖਤਰਾ ਹੈ ਅਤੇ ਮਾਨਯੋਗ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜੁਗਾੜੂ ਰਿਹੜੀਆਂ ਤਿਆਰ ਕਰਕੇ ਵੇਚਣ 'ਤੇ ਪਾਬੰਦੀ ਲਗਾਈ ਹੋਈ ਹੈ | ਇਸ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਸ਼ਹਿਰੀ ਥਾਣੇ ਦੀ ਪੁਲਿਸ ਨੇ ਨਰੇਸ਼ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਕਿੰਡਰ ਗਾਰਡਨ ਮਦਰਜ਼ ਡੇਅ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।