15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੀ. ਜ਼ੈੱਡ.ਐਸ.ਐਫ.ਐਸ ਸੀਨੀ. ਸੈਕੰ. ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਦਾ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ ਵਿਚ ਵਿਦਿਆਰਥੀਆਂ ਨੇ ਅਵੱਲ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਟਰੱਸਟ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਨੇ ਸਫਲ ਰਹੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਦੀ ਵਿਦਿਆਰਥਣ ਰੂਬਲਪ੍ਰੀਤ ਕੌਰ ਨੇ 93.2 ਅੰਕ ਨਾਲ ਪਹਿਲਾ, ਜਸ਼ਨਜੀਤ ਕੌਰ ਤੇ ਹਰਸ਼ਦੀਪ ਕੌਰ ਨੇ 91 ਨਾਲ ਦੂਜਾ ਅਤੇ ਅਰਸ਼ਪ੍ਰੀਤ ਸਿੰਘ ਨੇ 90.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਦੀ ਅਨਮੋਲਪ੍ਰੀਤ ਕੌਰ ਨੇ 95.4 ਅੰਕ ਨਾਲ ਪਹਿਲਾ, ਭੂਮਿਕਾ ਨੇ 93.6 ਅੰਕਾਂ ਨਾਲ ਦੂਜਾ ਅਤੇ ਬਲਵਿੰਦਰ ਕੌਰ ਨੇ 89.8 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਦੀ ਵਿਦਿਆਰਥਣ ਪਰਨੀਤ ਕੌਰ ਨੇ 91 ਫ਼ੀਸਦੀ ਨਾਲ ਪਹਿਲਾ, ਈਸ਼ਪ੍ਰੀਤ ਕੌਰ ਨੇ 89.2 ਨਾਲ ਦੂਜਾ ਅਤੇ ਸ਼ਗੁਨਪ੍ਰੀਤ ਕੌਰ ਨੇ 82.2 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਅਮਰਇੰਦਰ ਸਿੰਘ ਲਿਬੜਾ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਪਾ ਕੇ ਸਨਮਾਨਿਤ ਕੀਤਾ | ਸਕੂਲ ਟਰੱਸਟ ਦੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ 'ਚ ਸਫਲ ਹੋਣ 'ਤੇ ਮੁਬਾਰਕਬਾਦ ਦਿੱਤੀ | ਪਿ੍ੰਸੀਪਲ ਅਰਸ਼ਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ |
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਔਰਤਾਂ ਦੇ ਅਧਿਕਾਰਾਂ ਤੇ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਓਮ ਪ੍ਰਕਾਸ਼ ਬਾਂਸਲ ਸਕੂਲ 'ਚ ਕਿੰਡਰ ਗਾਰਡਨ ਮਦਰਜ਼ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।