15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਔਰਤਾਂ ਦੇ ਅਧਿਕਾਰਾਂ ਤੇ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 16-05-2026
• ਪੀੜਤ ਮਹਿਲਾਵਾਂ ਸਖੀ ਵਨ ਸਟਾਪ ਸੈਂਟਰ ਦੇ ਹੈਲਪਲਾਈਨ ਨੰਬਰਾਂ 'ਤੇ ਕਰ ਸਕਦੀਆਂ ਹਨ ਸੰਪਰਕ
ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਵਾਰਡ ਨੰ. 15 ਸਰਹਿੰਦ ਵਿਖੇ ਇਕ ਰੋਜ਼ਾ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਨੇ ਦੱਸਿਆ ਕਿ ਹਿੰਸਾ ਪੀੜਤ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਇਕ ਹੀ ਥਾਂ 'ਤੇ ਤੁਰੰਤ ਮੁਫ਼ਤ ਅਤੇ ਜ਼ਰੂਰੀ ਸੇਵਾਵਾਂ ਉਪਲੱਬਧ ਕਰਵਾਉਂਦਾ ਹੈ | ਇਨ੍ਹਾਂ ਸੇਵਾਵਾਂ ਵਿਚ ਪੁਲਿਸ ਸਹਾਇਤਾ ਦੀ ਤਤਕਾਲ ਉਪਲੱਬਧਤਾ, ਡਾਕਟਰੀ ਜਾਂਚ ਅਤੇ ਉਚਿੱਤ ਇਲਾਜ, ਸਾਇਕੋ ਸੋਸ਼ਲ ਸਪੋਰਟ, ਕਾਨੂੰਨੀ ਸਲਾਹ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਅਸਥਾਈ ਆਵਾਸ ਸਹੂਲਤ ਵੱਧ ਤੋਂ ਵੱਧ 10 ਦਿਨ ਆਦਿ ਉਪਲੱਬਧ ਹਨ | ਸੈਮੀਨਾਰ ਦੌਰਾਨ ਸਖੀ ਵਨ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਹਿੰਸਾ ਦੀਆਂ ਕਿਸਮਾਂ, ਰਿਪੋਰਟ ਕਰਨ ਦੇ ਤਰੀਕਿਆਂ ਅਤੇ ਕਾਨੂੰਨੀ ਹੱਕਾਂ ਬਾਰੇ ਮਹਿਲਾਵਾਂ ਨੂੰ ਜਾਣਕਾਰੀ ਦਿੱਤੀ |
ਇਸ ਮੌਕੇ 'ਤੇ ਪੋਸ਼ਕੋ ਐਕਟ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਵੇਂ 'ਹਿਫ਼ਾਜ਼ਤ' ਪ੍ਰੋਜੈਕਟ ਬਾਰੇ ਵੀ ਜਾਣੂ ਕਰਵਾਇਆ ਗਿਆ | ਇਹ ਪ੍ਰੋਜੈਕਟ ਹਿੰਸਾ ਜਾਂ ਅਕਾਸਮਿਕ ਹਾਲਤ ਵਿਚ ਮਹਿਲਾ ਨੂੰ ਤੁਰੰਤ ਸਹਿਯੋਗ ਪ੍ਰਦਾਨ ਕਰਨ ਲਈ ਰਚਿਆ ਗਿਆ ਹੈ | ਉਨ੍ਹਾਂ ਨੂੰ ਵੁਮੈਨ ਹੈਲਪਲਾਈਨ ਨੰਬਰ 181 ਅਤੇ ਐਮਰਜੈਂਸੀ ਨੰਬਰ 112 ਦੀ ਵਰਤੋਂ ਬਾਰੇ ਵੀ ਸਮਝਾਇਆ ਗਿਆ, ਜਿਸ ਰਾਹੀਂ ਔਰਤ ਕਿਸੇ ਵੀ ਸਮੇਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ |
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤਯੋਗ ਨਹੀਂ-ਈਸ਼ਰਪ੍ਰੀਤ ਸਿੱਧੂ ਅਗਲੀ ਖ਼ਬਰ ਬੀ. ਜ਼ੈੱਡ.ਐਸ.ਐਫ.ਐਸ ਸੀਨੀ. ਸੈਕੰ. ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।