15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਬਚਨ ਸਿੰਘ ਪਵਾਰ ਸ਼੍ਰੋ.ਅ.ਦਲ (ਅ) ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ

ਅਜੀਤ ਡੈਸਕ 16-05-2026
ਫ਼ਤਹਿਗੜ੍ਹ ਸਾਹਿਬ, 15 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਗੁਰਬਚਨ ਸਿੰਘ ਪਵਾਰ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਵਜੋਂ ਪਾਰਟੀ ਪ੍ਰਤੀ ਸੇਵਾਵਾਂ ਨਿਭਾਅ ਰਹੇ ਹਨ, ਦੀਆਂ ਪੰਥਕ, ਕੌਮੀ ਨਿਰਸਵਾਰਥ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅ) ਨੇ ਪੈੱ੍ਰਸ ਦੇ ਨਾਮ ਜਾਰੀ ਬਿਆਨ ਰਾਹੀਂ ਦਿੱਤੀ | ਉਨ੍ਹਾਂ ਕਿਹਾ ਕਿ ਗੁਰਬਚਨ ਸਿੰਘ ਪਵਾਰ ਪਾਰਟੀ ਦੀਆਂ ਹੋਣ ਵਾਲੀਆਂ ਸਿਆਸੀ ਮਾਮਲਿਆਂ ਦੀ ਕਮੇਟੀ ਦੀਆਂ ਮੀਟਿੰਗਾਂ ਵਿਚ ਸ਼ਾਮਿਲ ਹੋ ਕੇ ਆਪਣੇ ਵਿਚਾਰਾਂ ਰਾਹੀਂ ਯੋਗਦਾਨ ਪਾ ਸਕਣਗੇ | ਟਿਵਾਣਾ ਨੇ ਉਮੀਦ ਪ੍ਰਗਟਾਈ ਕਿ ਗੁਰਬਚਨ ਸਿੰਘ ਪਵਾਰ ਪਾਰਟੀ ਫ਼ੈਸਲਿਆਂ ਵਿਚ ਵੀ ਆਪਣੀ ਤੀਖਣ ਬੁੱਧੀ ਰਾਹੀਂ ਸਮੇਂ-ਸਮੇਂ ਤੇ ਮੀਟਿੰਗਾਂ ਵਿਚ ਹਾਜ਼ਰ ਹੋ ਕੇ ਯੋਗਦਾਨ ਪਾਉਣਗੇ |
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਖ਼ੁਸ਼ਹਾਲੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਹਰ ਯਤਨ ਕਰੇਗਾ-ਰਾਜੂ ਖੰਨਾ ਅਗਲੀ ਖ਼ਬਰ ਅਮਲੋਹ ਦੇ ਬਾਜ਼ਾਰਾਂ 'ਚ ਸਫ਼ਾਈ ਸੇਵਕਾਂ ਨੇ ਖਿਲਾਰਿਆ ਕੂੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।