15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਖ਼ੁਸ਼ਹਾਲੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਹਰ ਯਤਨ ਕਰੇਗਾ-ਰਾਜੂ ਖੰਨਾ

ਅਜੀਤ ਡੈਸਕ 16-05-2026
• ਰਾਜੂ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਐਸ. ਡੀ. ਐਮ. ਅਮਲੋਹ ਕੋਲ ਕਾਗ਼ਜ਼ ਦਾਖਲ ਕਰਵਾਏ |
ਅਮਲੋਹ, 15 ਮਈ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀ ਚੋਣ ਲੜ ਰਹੇ ਪਾਰਟੀ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰਾਂ ਵਲੋਂ ਅੱਜ ਐਸ.ਡੀ.ਐਮ ਅਮਲੋਹ ਚਰਨਜੋਤ ਸਿੰਘ ਵਾਲੀਆ ਕੋਲ ਨਾਮਜਦਗੀ ਕਾਗਜ ਦਾਖ਼ਲ ਕੀਤੇ ਗਏ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਖ਼ੁਸ਼ਹਾਲੀ ਤੇ ਵਿਕਾਸ ਲਈ ਹਰ ਯਤਨ ਕਰੇਗਾ | ਪਾਰਟੀ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਨ ਸਮੇਂ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਭਿੰਦਰ ਸਿੰਘ, ਭਾਰਤ ਭੂਸ਼ਨ ਟੋਨੀ, ਕੁਲਵਿੰਦਰ ਸਿੰਘ ਭੰਗੂ, ਜਰਨੈਲ ਸਿੰਘ ਮਾਜਰੀ, ਗੁਰਪ੍ਰੀਤ ਸਿੰਘ ਨੋਨੀ, ਸੁਰਜੀਤ ਸਿੰਘ ਬਰੌਂਗਾ, ਹਰਿੰਦਰ ਸਿੰਘ ਦੀਵਾ, ਗੁਰਕੀਰਤ ਸਿੰਘ ਪਨਾਗ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਸੋਮਨਾਥ ਅਜਨਾਲੀ, ਸੱਤਪਾਲ ਸਿੰਘ ਸੱਤਾ, ਰੌਸ਼ਨ ਸਿੰਘ, ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਨਾਜ਼ਰ ਸਿੰਘ, ਬਿਕਰਮ ਸਿੰਘ, ਹਰਮਿੰਦਰ ਸਿੰਘ ਕੁੰਭੜਾ, ਹਰਪਾਲ ਸਿੰਘ, ਹਰਦੀਪ ਸਿੰਘ ਗੋਰਾ, ਸਿਮਰਨਜੀਤ ਸਿੰਘ ਡਿਪਟੀ, ਹਰਪਾਲ ਸਿੰਘ ਨਸਰਾਲੀ, ਹਰਪਿੰਦਰ ਸਿੰਘ ਭੂਰਾ, ਹਰਮੀਤ ਸਿੰਘ ਖਾਲਸਾ, ਨਸੀਬ ਸਿੰਘ, ਅਮਰਦੀਪ ਸਿੰਘ ਛੱਤਵਾਲ, ਬਹਾਦਰ ਸਿੰਘ ਹੈਬਤਪੁਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਚ ਵਿਦਾਇਗੀ ਅਤੇ ਐਲੂਮਨੀ ਮਿਲਣੀ ਸਮਾਗਮ ਦਾ ਆਯੋਜਨ ਅਗਲੀ ਖ਼ਬਰ ਗੁਰਬਚਨ ਸਿੰਘ ਪਵਾਰ ਸ਼੍ਰੋ.ਅ.ਦਲ (ਅ) ਦੀ ਪੀ.ਏ.ਸੀ. ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।