15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਿੰਗਾਰਾ ਸਿੰਘ ਸਲਾਣਾ ਦੇ ਚੇਅਰਮੈਨ ਬਣਨ ਤੋਂ ਬਾਅਦ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 16-05-2026
ਅਮਲੋਹ, 15 ਮਈ (ਹਰਪ੍ਰੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ ਦੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਚੁਣੇ ਜਾਣ 'ਤੇ ਜਿੱਥੇ ਹਲਕਾ ਅਮਲੋਹ ਦੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਵੇਖਣ ਨੂੰ ਮਿਲਿਆ, ਉੱਥੇ ਸਲਾਣਾ ਦੇ ਨਗਰ ਨਿਵਾਸੀਆਂ ਤੇ ਸ਼ਿੰਗਾਰਾ ਸਿੰਘ ਦੇ ਸਬੰਧੀਆਂ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਵਰਨਣਯੋਗ ਹੈ ਕਿ ਪਹਿਲਾਂ ਇਕ ਵਾਰ ਕਾਂਗਰਸ ਸਰਕਾਰ ਦੇ ਸਮੇਂ ਸ਼ਿੰਗਾਰਾ ਸਿੰਘ ਸਲਾਣਾ ਦੇ ਪਿਤਾ ਪਾਖਰ ਸਿੰਘ ਸਲਾਣਾ ਵੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਸਨ ਅਤੇ ਇਕ ਵਾਰ ਅਕਾਲੀ ਦਲ ਦੀ ਸਰਕਾਰ ਸਮੇਂ ਇਸੇ ਪਿੰਡ ਦੀ ਵਸਨੀਕ ਰਜਿੰਦਰ ਕੌਰ ਵੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਰਹੀ ਹੈ, ਜਿਸ ਕਾਰਨ ਹਲਕਾ ਅਮਲੋਹ ਦੇ ਇਸ ਵੱਡੇ ਪਿੰਡ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਦਾ ਤੀਜੀ ਵਾਰ ਮਾਣ ਮਿਲਿਆ ਹੈ | ਚੇਅਰਮੈਨ ਚੁਣੇ ਜਾਣ ਤੋਂ ਬਾਅਦ ਸ਼ਿੰਗਾਰਾ ਸਿੰਘ ਸਲਾਣਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੂਹ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਵਲੋਂ ਉਸ ਵਿਚ ਜੋ ਭਰੋਸਾ ਪ੍ਰਗਟ ਕੀਤਾ ਗਿਆ ਹੈ, ਉਹ ਉਸ ਉੱਪਰ ਪੂਰੀ ਤਰ੍ਹਾਂ ਨਾਲ ਖਰੇ ਉੱਤਰਨਗੇ | ਉਨ੍ਹਾਂ ਇਸ ਮੌਕੇ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਅਤੇ ਨਵਜੋਤ ਸਿੰਘ ਜਰਗ ਚੇਅਰਮੈਨ ਪੰਜਾਬ ਜੈਨਕੋ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹਮੇਸ਼ਾ ਉਸ ਦੀ ਰਹਿਨੁਮਾਈ ਕੀਤੀ ਹੈ | ਅੱਜ ਸ਼ਿੰਗਾਰਾ ਸਿੰਘ ਦੇ ਆਪਣੇ ਜੱਦੀ ਪਿੰਡ ਪਹੁੰਚਣ 'ਤੇ ਬਹੁਤ ਵੱਡੀ ਗਿਣਤੀ ਵਿਚ ਸੁਨੇਹੀਆਂ ਵਲੋਂ ਸਵਾਗਤ ਕੀਤਾ ਗਿਆ |
ਪਿਛਲੀ ਖ਼ਬਰ ਕਾਂਗਰਸ ਪਰਿਵਾਰ ਵਿਚ ਹੋਇਆ ਵਾਧਾ, ਅਕਾਲੀ ਦਲ ਨੂੰ ਲੱਗਾ ਝਟਕਾ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਿਚ ਵਿਦਾਇਗੀ ਅਤੇ ਐਲੂਮਨੀ ਮਿਲਣੀ ਸਮਾਗਮ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।