12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਕੌਂਸਲ ਚੋਣਾਂ 'ਚ ਵਧਿਆ ਸਿਆਸੀ ਤਣਾਅ, ਕਾਂਗਰਸ ਨੇ ਧੱਕੇਸ਼ਾਹੀ ਦਾ ਜਤਾਇਆ ਖਦਸ਼ਾ

ਅਜੀਤ ਡੈਸਕ 18-05-2026
ਮੰਡੀ ਗੋਬਿੰਦਗੜ੍ਹ, 17 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਦੀ ਸਿਆਸਤ ਹੁਣ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ | ਚੋਣ ਮੈਦਾਨ ਵਿਚ ਦੋਸ਼ ਲਗਾਉਣ ਦਾ ਦੌਰ ਵੀ ਤੇਜ਼ ਹੋ ਗਿਆ ਹੈ | ਇਸੇ ਕੜੀ ਤਹਿਤ ਵਾਰਡ ਨੰ. 9 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਨੀਤੂ ਸਿੰਘੀ ਵਲੋਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਕੇ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ ਗਏ ਹਨ |
ਨੀਤੂ ਸਿੰਘੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਸ਼ਹਿਰ ਵਿਚ ਇਹ ਚਰਚਾ ਚੱਲ ਰਹੀ ਹੈ ਕਿ ਪਹਿਲਾਂ ਵਾਰਡ ਨੰ. 9 ਤੋਂ 'ਆਪ' ਦੀ ਉਮੀਦਵਾਰ ਰਾਧਿਕਾ ਵਰਮਾ ਪਤਨੀ ਕਿ੍ਸ਼ਨ ਵਰਮਾ ਬੌਬੀ ਦੀ ਟਿਕਟ ਆਖ਼ਰੀ ਸਮੇਂ 'ਤੇ ਰੱਦ ਕਰਕੇ ਤਿ੍ਪਤਾ ਸੋਫਤ ਨੂੰ ਦੇ ਕੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਗਿਆ ਹੈ | ਉਨ੍ਹਾਂ ਕਿਹਾ ਕਿ ਤਿ੍ਪਤਾ ਸੋਫਤ, 'ਆਪ' ਚੰਡੀਗੜ੍ਹ ਲੀਗਲ ਸੈੱਲ ਦੇ ਪ੍ਰਧਾਨ ਅਤੇ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਫੈਰੀ ਸੋਫਤ ਦੀ ਮਾਤਾ ਹਨ | ਉਨ੍ਹਾਂ ਖਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰੀ ਪ੍ਰਭਾਵ ਅਤੇ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਜਾਂ ਚੋਣ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਬਲਾਕ ਕਾਂਗਰਸ ਦਫ਼ਤਰ ਮੰਡੀ ਗੋਬਿੰਦਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ | ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਨੀਤੂ ਸਿੰਘੀ ਵੱਲੋਂ ਜਤਾਇਆ ਗਿਆ ਖਦਸ਼ਾ ਬਿਲਕੁਲ ਗੰਭੀਰ ਹੈ ਅਤੇ ਸੱਤਾਧਾਰੀ ਧਿਰ ਵਲੋਂ ਸਰਕਾਰੀ ਅਹੁਦਿਆਂ ਅਤੇ ਪ੍ਰਭਾਵ ਦੀ ਦੁਰਵਰਤੋਂ ਕੀਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਰਣਦੀਪ ਸਿੰਘ ਨਾਭਾ ਨੇ ਦਾਅਵਾ ਕੀਤਾ ਕਿ ਸਿਰਫ਼ ਵਾਰਡ ਨੰ. 9 ਹੀ ਨਹੀਂ, ਸਗੋਂ ਵਾਰਡ ਨੰ. 2 ਤੋਂ ਕਾਂਗਰਸ ਉਮੀਦਵਾਰ ਚਰਨਜੀਤ ਬਾਜਵਾ, ਵਾਰਡ ਨੰ. 13 ਤੋਂ ਤਮੰਨਾ ਸ਼ਰਮਾ ਅਤੇ ਵਾਰਡ ਨੰ. 17 ਤੋਂ ਹਰਦੀਪ ਕੌਰ ਸਹੋਤਾ ਦੇ ਨਾਮਜ਼ਦਗੀ ਪੱਤਰਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਿਰਪੱਖ ਚੋਣਾਂ ਦੇ ਦਾਅਵੇ ਕਰਦੇ ਸਨ, ਹੁਣ ਉਹੀ ਲੋਕ ਲੋਕਤੰਤਰਿਕ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਕਾਨੂੰਨ ਸਭ ਲਈ ਇਕਸਾਰ ਹੈ ਅਤੇ ਜੇਕਰ ਕਿਸੇ ਉਮੀਦਵਾਰ ਦੇ ਕਾਗਜ਼ਾਂ ਵਿਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਉਸ ਬਾਰੇ ਲਿਖਤੀ ਰੂਪ ਵਿਚ ਸਪਸ਼ਟ ਕਾਰਨ ਦਿੱਤੇ ਜਾਣੇ ਚਾਹੀਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਾਨੂੰਨੀ ਤੌਰ 'ਤੇ ਪੂਰੀ ਤਿਆਰੀ ਕਰ ਚੁੱਕੀ ਹੈ ਅਤੇ ਲੋੜ ਪੈਣ 'ਤੇ ਹਾਈ ਕੋਰਟ ਵਿਚ ਰਿਟ ਪਟੀਸ਼ਨ ਦਾਇਰ ਕੀਤੀ ਜਾਵੇਗੀ | ਕਾਂਗਰਸੀ ਆਗੂਆਂ ਨੇ ਪੰਜਾਬ ਚੋਣ ਕਮਿਸ਼ਨ, ਐੱਸ.ਡੀ.ਐੱਮ. ਅਮਲੋਹ ਅਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ 'ਤੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਅਤੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦਿਆਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਸੰਪੰਨ ਕਰਵਾਉਣਗੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਪੱਖਪਾਤ ਸਾਹਮਣੇ ਆਇਆ ਤਾਂ ਕਾਂਗਰਸ ਪਾਰਟੀ ਇਸਦਾ ਡਟ ਕੇ ਵਿਰੋਧ ਕਰੇਗੀ ਅਤੇ ਤਿੱਖਾ ਸੰਘਰਸ਼ ਵਿੱਢੇਗੀ | ਇਸ ਮੌਕੇ ਕੋਆਰਡੀਨੇਟਰ ਸਿਤਾਰ ਮੁਹੰਮਦ ਲਿਬੜਾ, ਬਲਾਕ ਪ੍ਰਧਾਨ ਸੰਜੀਵ ਦੱਤਾ, ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਰਾਮ ਕੇਵਲ ਯਾਦਵ, ਰਣਜੀਤ ਸਿੰਘ ਅੰਬੇਮਾਜਰਾ, ਗੁਰਿੰਦਰਪਾਲ ਸਿੰਘ ਹੈਪੀ, ਮਾਸਟਰ ਜਰਨੈਲ ਸਿੰਘ, ਰਣਜੀਤ ਸਿੰਘ ਘੋਲਾ, ਵਿਮਲ ਗੁਪਤਾ, ਡਿੰਪਲ ਸ਼ਰਮਾ, ਬਲਵਿੰਦਰ ਵਾਲੀਆ, ਕਮਲਜੀਤ ਸੋਮਾ, ਦਿਨੇਸ਼ ਸਿੰਘੀ, ਅਲੀ ਬਾਦਸ਼ਾਹ, ਅੰਕੁਰ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ ਅਗਲੀ ਖ਼ਬਰ ਸ਼ੋ੍ਰ.ਅ.ਦਲ ਨੂੰ ਹਲਕਾ ਬਸੀ ਪਠਾਣਾਂ 'ਚ ਮਜ਼ਬੂਤ ਕਰਨ ਲਈ ਐਸ.ਓ.ਆਈ. ਪ੍ਰਧਾਨ ਢਿੱਲੋਂ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।