12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਦਲ ਬਦਲੀਆਂ ਦਾ ਦੌਰ ਤੇਜ਼-ਆਮ ਆਦਮੀ ਪਾਰਟੀ ਨੂੰ ਝਟਕਾ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪਾਰਟੀ ਵਿਚ ਸ਼ਾਮਿਲ ਹੋਏ ਜਗਜੀਤ ਸਿੰਘ ਤਲਾਣੀਆਂ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦੇ ਹੋਏ | ਅਜੀਤ ਤਸਵੀਰ <br/> 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਅਤੇ ਟਿਕਟਾਂ ਦੀ ਵੰਡ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਦਲ ਬਦਲੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ, ਜਿਸ ਦੇ ਚੱਲਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ, ਜਦੋਂ ਸੀਨੀਅਰ ਆਗੂ ਜਗਜੀਤ ਸਿੰਘ ਤਲਾਣੀਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਜਗਜੀਤ ਸਿੰਘ ਤਲਾਣੀਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਬਣਦਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ | ਭੁੱਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਜੁਮਲੇਬਾਜ਼ੀ ਤੇ ਨਾਟਕਬਾਜ਼ੀ ਨੂੰ ਸਮਝ ਚੁੱਕੇ ਹਨ, ਜਿਸ ਕਰਕੇ ਉਹ 'ਆਪ' ਨੂੰ ਛੱਡ ਕੇ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਲੜਾਈ ਲੜਨ ਵਾਲੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪ੍ਰੰਤੂ 'ਆਪ' ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉਤਰ ਸਕੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਗਜੀਤ ਸਿੰਘ ਤਲਾਣੀਆਂ ਤੋਂ ਇਲਾਵਾ ਸ਼ਿੰਗਾਰਾ ਸਿੰਘ, ਹਰਦਿਆਲ ਸਿੰਘ, ਕਸ਼ਮੀਰਾ ਸਿੰਘ, ਕੁਲਦੀਪ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਨਾਜ਼ਰ ਸਿੰਘ, ਲਖਵਿੰਦਰ ਸਿੰਘ, ਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਹਰਮੇਸ਼ ਸਿੰਘ ਚੌਹਾਨ, ਜਾਗਰ ਸਿੰਘ, ਰਾਣਾ ਸਿੰਘ ਅਤੇ ਮਨਦੀਪ ਸਿੰਘ ਪ੍ਰਮੁੱਖ ਹਨ | ਇਸ ਮੌਕੇ 'ਤੇ ਹਰਵਿੰਦਰ ਸਿੰਘ ਬੱਬਲ ਚੋਣ ਇੰਚਾਰਜ, ਐਡਵੋਕੇਟ ਯਾਦਵਿੰਦਰ ਸਿੰਘ ਤਲਾਣੀਆਂ, ਮਨੀਸ਼ ਕੁਮਾਰ, ਧਰਮਿੰਦਰ ਸਿੰਘ ਮੂਲੇਪੁਰ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ ਗਿੱਲ, ਸਵਰਨਜੀਤ ਸਿੰਘ ਸੋਨੰੂ, ਮਨਜੀਤ ਸਿੰਘ ਮਾਨ, ਵਿਕਰਮ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਘਰਾਂ 'ਚ ਯੋਗਾ ਕਰਵਾਉਣ ਦੇ ਮਾਮਲੇ ਸੰਬੰਧੀ ਭਾਈ ਰਿਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੰਗ... ਅਗਲੀ ਖ਼ਬਰ ਇਲਾਕੇ ਅਤੇ ਆੜ੍ਹਤੀ ਭਾਈਚਾਰੇ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰਾਂਗਾ-ਰਾਮਗੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।