ਖਮਾਣੋਂ, 17 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਦਾਣਾ ਮੰਡੀ ਖਮਾਣੋਂ ਵਿਖੇ ਯੂਨੀਅਨ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਜਟਾਣਾ ਉੱਚਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਹਿੱਸਾ ਲਿਆ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੰਨੇ ਦੀ ਪੇਮੈਂਟ ਜਲਦੀ ਤੋਂ ਜਲਦੀ ਕਿਸਾਨਾਂ ਦੇ ਖਾਤੇ ਵਿਚ ਪਾਈ ਜਾਵੇ ਅਤੇ ਇਸ ਤੋਂ ਇਲਾਵਾ ਸਰਕਾਰ ਨੂੰ ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਲਈ ਵੀ ਕਿਹਾ ਗਿਆ | ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਵੀ ਯੂਰੀਆ ਮਿਲ ਰਿਹਾ ਤਾਂ ਉਸ ਨਾਲ ਵਾਧੂ ਚੀਜ਼ਾਂ ਧੱਕੇ ਨਾਲ ਥੋਪੀਆਂ ਜਾ ਰਹੀਆਂ ਹਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹਨਾਂ ਮਸਲਿਆਂ ਵਿਚ ਤੁਰੰਤ ਦਖ਼ਲ ਦੇ ਕੇ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ | ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਮੇਜਰ ਸਿੰਘ ਭੜੀ, ਜਸਵੀਰ ਸਿੰਘ, ਬਚਿੱਤਰ ਸਿੰਘ ਰਾਣਵਾਂ, ਜਸਬੀਰ ਸਿੰਘ ਖ਼ਜ਼ਾਨਚੀ, ਪਰਮਜੀਤ ਸਿੰਘ ਖਮਾਣੋਂ, ਮੇਜਰ ਸਿੰਘ ਬਰਵਾਲੀ, ਲਖਵੀਰ ਸਿੰਘ ਅਮਰਗੜ੍ਹ, ਬਲਵਿੰਦਰ ਸਿੰਘ ਬਿੱਲੂ, ਕਿਰਪਾਲ ਸਿੰਘ, ਪਵਨਜੀਤ ਸਿੰਘ, ਚਰਨਜੀਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ |