12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਾਤਾ ਰਣਜੀਤ ਕੌਰ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਪੱਤਰ ਪ੍ਰੇਰਕ)-ਅਦਾਰਾ 'ਅਜੀਤ' ਉਪ ਦਫ਼ਤਰ ਫ਼ਤਹਿਗੜ ਸਾਹਿਬ ਵਿਖੇ ਪੰਜਾਬੀ ਅਪਰੇਟਰ ਵਜੋਂ ਸੇਵਾਵਾਂ ਨਿਭਾਅ ਰਹੇ ਖੁਸ਼ਵੀਰ ਸਿੰਘ ਦੀ ਨਾਨੀ ਰਣਜੀਤ ਕੌਰ ਪਤਨੀ ਸਵ. ਹਰਪਾਲ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਜਿਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਉਪ ਦਫ਼ਤਰ ਫ਼ਤਹਿਗੜ ਸਾਹਿਬ ਦੇ ਇੰਚਾਰਜ ਬਲਜਿੰਦਰ ਸਿੰਘ ਤੇ ਜਤਿੰਦਰ ਸਿੰਘ ਰਾਠੌਰ ਨੇ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਹਮਦਰਦੀ ਦਾ ਪ੍ਰਗਟਾਵਾ ਕੀਤਾ | ਇਸ ਸੋਗਮਈ ਸਮਾਗਮ ਵਿਚ ਸੁਖਦਰਸ਼ਨ ਸਿੰਘ, ਮਨਦੀਪ ਸਿੰਘ, ਗੁਰਗਰਨ ਸਿੰਘ, ਜਗਵੀਰ ਸਿੰਘ, ਸਿਮਰਨਜੀਤ ਸਿੰਘ, ਦਿਲਸ਼ੇਰ ਸਿੰਘ, ਜਸਵੀਰ ਸਿੰਘ, ਹਰਸ਼ਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ
ਪਿਛਲੀ ਖ਼ਬਰ ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ 'ਤੇ ਪਿੰਡਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਲਖਵੀਰ ਰ... ਅਗਲੀ ਖ਼ਬਰ ਭਗਤ ਗੁਰੂ ਰਵਿਦਾਸ ਅਤੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।