12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ 'ਤੇ ਪਿੰਡਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਲਖਵੀਰ ਰਾਏ

ਅਜੀਤ ਡੈਸਕ 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸ਼ਹਿਰਾਂ ਦੀ ਤਰਾਂ ਪਿੰਡਾਂ ਦੇ ਲੋਕਾਂ ਨੂੰ ਵੀ ਬਣਦੀਆਂ ਸਹੂਲਤਾਂ ਮੁਹੱਈਆ ਕਰਾਉਣ ਦੇ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪਿੰਡ ਜੱਲਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਧਰ ਰੱਖੇ ਗਏ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਧਾਇਕ ਰਾਏ ਨੇ ਦੱਸਿਆ ਕਿ ਪਿੰਡ ਜੱਲਾ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੇ ਸ਼ੈੱਡ ਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਤੇ ਪਿੰਡ ਦੀਆਂ ਬਰਮਾ ਨੂੰ ਸਾਢੇ ਸੱਤ ਲੱਖ ਰੁਪਏ ਦੀ ਲਾਗਤ ਨਾਲ ਪੱਕਾ ਕਰਨ ਲਈ ਉਦਘਾਟਨ ਕੀਤਾ ਗਿਆ ਅਤੇ ਇਸੇ ਤਰਾਂ ਪਿੰਡ ਵਿਖੇ ਸੀਵਰੇਜ ਤੇ ਨਾਲ਼ੀਆਂ ਦੇ 5 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਦਾ ਵੀ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਵੱਡੇ ਪੱਧਰ ਤੇ ਗਰਾਂਟਾਂ ਦੇ ਰਹੇ ਹਨ ਤਾਂ ਜੋ ਲੋਕਾਂ ਸਾਰੀਆਂ ਸੁੱਖ ਸੁਵਿਧਾਵਾਂ ਮਿਲ ਸਕਣ ਤੇ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ | ਇਸ ਮੌਕੇ ਪ੍ਰਧਾਨ ਗੁਰਵੀਰ ਸਿੰਘ ਜੱਲ•ਾ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਰਾਏ ਦੇ ਯਤਨਾਂ ਸਦਕਾ ਪਿੰਡ ਦੇ ਰਹਿੰਦੇ ਅਧੂਰੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਤੇ ਪਿੰਡ ਦੇ ਸਾਰੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਬਿਨਾਂ ਕਿਸੇ ਮਤਭੇਦ ਤੋਂ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਦੀ ਪੰਚਾਇਤ ਦੁਆਰਾ ਆਏ ਪਤਵੰਤਿਆਂ ਦਾ ਸਿਰੋਪਾਉ ਪਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਪਰਮਜੀਤ ਕੌਰ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲਾ, ਮਦਨਜੀਤ ਸਿੰਘ, ਅਮਰਜੀਤ ਕੌਰ, ਗੁਰਜੰਟ ਸਿੰਘ, ਬਲਵੰਤ ਸਿੰਘ, ਜਤਿੰਦਰ ਕੌਰ ਤੇ ਪਰਮਜੀਤ ਕੌਰ ਸਾਰੇ ਪੰਚ, 'ਆਪ' ਆਗੂ ਰੁਪਿੰਦਰ ਜੱਲ•ਾ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਮੁਕੰਦ ਸਿੰਘ, ਰਜਿੰਦਰ ਸਿੰਘ, ਗੁਰਦੀਪ ਸਿੰਘ, ਜਤਿੰਦਰ ਸਿੰਘ, ਗੁਰਦਰਸ਼ਨ ਸਿੰਘ, ਬੰਤ ਸਿੰਘ, ਹਰਜਿੰਦਰ ਸਿੰਘ, ਕਰਮ ਸਿੰਘ ਜੱਲ•ਾ, ਬੀ.ਡੀ.ਪੀ.ਓ. ਦੀਪ ਸ਼ਿਖਾ, 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਯੂਥ ਪ੍ਰਧਾਨ ਦਿਲਪ੍ਰੀਤ ਸਿੰਘ, ਸਰਪੰਚ ਪਰਵਿੰਦਰ ਸਿੰਘ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਜਸਵੰਤ ਸਿੰਘ, ਸਰਪੰਚ ਐਡਵੋਕੇਟ ਨਰਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਪੋਲਾ, ਰਣਵੀਰ ਸਿੰਘ ਰਾਣਾ, ਅਰਸ਼ਪ੍ਰੀਤ ਸਿੰਘ, ਕਰਮ ਸਿੰਘ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ, ਮਨਦੀਪ ਸਿੰਘ ਵਜੀਦ ਨਗਰ, ਜੇ.ਈ ਗਗਨਦੀਪ ਸਿੰਘ, ਸਕੱਤਰ ਖੁਸਵਿੰਦਰ ਸਿੰਘ, ਜੀ.ਆਰ.ਐਸ ਸਵਰਨ ਸਿੰਘ, ਹਰਪਾਲ ਸਿੰਘ, ਬਾਬਾ ਗੁਰਦੀਪ ਸਿੰਘ, ਹਾਕਮ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਪੀ.ਏ ਮਾਨਵ ਟਿਵਾਣਾ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਅਮਲੋਹ ਦੇ ਮੁੱਖ ਬਾਜ਼ਾਰ 'ਚ ਕੂੜੇ ਤੇ ਸੀਵਰੇਜ ਦੇ ਪਾਣੀ ਦੇ ਮਿਸ਼ਰਨ ਕਾਰਨ ਹਾਲਾਤ ਹੋਏ ਬਦ ਤੋਂ ਬਦਤਰ ਅਗਲੀ ਖ਼ਬਰ ਮਾਤਾ ਰਣਜੀਤ ਕੌਰ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।