12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਝੋਨੇ ਦੇ ਮਧਰੇਪਣ ਰੋਗ ਤੇ ਖੇਤੀ ਵਿਭਿੰਨਤਾ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਕਾਰਵਾਈ ਟ੍ਰੇਨਿੰਗ

ਕੇ.ਵੀ.ਕੇ.ਫਤਹਿਗੜ੍ਹ ਸਾਹਿਬ ਵਿਖੇ ਟ੍ਰੇਨਿੰਗ ਪ੍ਰੋਗਰਾਮ ਦਾ ਦਿ੍ਸ਼ | ਅਜੀਤ ਤਸਵੀਰ <br/> 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ, ਫ਼ਸਲੀ ਵਿਭਿੰਨਤਾ ਅਧੀਨ ਸਾਉਣੀ ਮੱਕੀ ਦੀ ਕਾਸ਼ਤ ਤੇ ਝੋਨੇ ਦੇ ਬੂਟਿਆਂ ਵਿਚ ਮਧਰੇਪਣ ਦੀ ਸਮੱਸਿਆ ਅਤੇ ਹੱਲ ਦੀ ਤਕਨੀਕੀ ਜਾਣਕਾਰੀ ਦੇਣ ਲਈ ਕੇ.ਵੀ.ਕੇ.ਵਿਖੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਵਿਚ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫ਼ਸਰ, ਖੇਤੀਬਾੜੀ ਉਪ ਨਿਰੀਖਕ, ਸਹਾਇਕ ਟੈਕਨਾਲੋਜੀ ਮੈਨੇਜਰ ਤੇ ਹੋਰ ਸਟਾਫ਼ ਤਕਨੀਕੀ ਜਾਣਕਾਰੀ ਦਿੱਤੀ ਤਾਂ ਜੋ ਉਹ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨੂੰ ਸਮੱਸਿਆਵਾਂ ਦਾ ਸਹੀ ਹੱਲ ਦੱਸ ਸਕਣ | ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਡਾ. ਮਨਦੀਪ ਸਿੰਘ ਹੁੰਜਣ, ਪਿ੍ੰਸੀਪਲ ਪਲਾਂਟ ਬੈਕਟੀਰੀਅਲੋਜਿਸਟ, ਪੀ.ਏ.ਯੂ. ਲੁਧਿਆਣਾ ਨੇ ਝੋਨੇ ਦੇ ਬੂਟਿਆਂ ਵਿਚ ਮਧਰੇਪਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ | ਡਾ. ਅਜੇ ਕੁਮਾਰ ਨੇ ਝੋਨੇ ਦੀ ਸਿੱਧੀ ਬਿਜਾਈ ਅਤੇ ਸਾਉਣੀ ਮੱਕੀ ਦੀ ਕਾਸ਼ਤ ਬਾਰੇ ਦੱਸਿਆ | ਡਾ. ਰੀਤ ਵਰਮਾ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਤੇ ਇਸ ਦੀ ਰੋਕਥਾਮ ਬਾਰੇ ਦੱਸਿਆ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਅਤੇ ਸਾਉਣੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 7 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਸਾਉਣੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 2.5 ਏਕੜ ਤੱਕ 17,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਇਹ ਪ੍ਰੋਤਸਾਹਨ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੋਵੇਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਡਾ. ਇਕਬਾਲਜੀਤ ਸਿੰਘ ਬੈਨੀਪਾਲ, ਡਾ. ਬੂਟਾ ਸਿੰਘ ਖੇਤੀਬਾੜੀ ਅਫ਼ਸਰ, ਪੂਜਾ, ਸਤਵਿੰਦਰ ਸਿੰਘ, ਹਰਮਨਜੀਤ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ, ਮਨਦੀਪ ਕੌਰ, ਸ਼ਿਵ ਕੁਮਾਰ ਅਤੇ ਹੋਰ ਤਕਨੀਕੀ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਨੌਕਰ ਨੇ ਘਰ ਦੀ ਮਾਲਕਣ ਨੂੰ ਵੇਲਣੇ ਨਾਲ ਕੀਤਾ ਲਹੂ ਲੁਹਾਣ <br/> ਅਗਲੀ ਖ਼ਬਰ ਅਮਲੋਹ ਦੇ ਮੁੱਖ ਬਾਜ਼ਾਰ 'ਚ ਕੂੜੇ ਤੇ ਸੀਵਰੇਜ ਦੇ ਪਾਣੀ ਦੇ ਮਿਸ਼ਰਨ ਕਾਰਨ ਹਾਲਾਤ ਹੋਏ ਬਦ ਤੋਂ ਬਦਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।