14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ

ਅਜੀਤ ਡੈਸਕ 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਪਾਰਟੀ ਦੇ ਉਮੀਦਵਾਰ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਤੇ ਨਗਰ ਪੰਚਾਇਤ ਖਮਾਣੋਂ ਦੇ 80 ਵਾਰਡਾਂ 'ਚੋਂ ਵੱਡੀ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜ਼ਿਲ੍ਹਾ ਪ੍ਰਧਾਨ ਲਿਬੜਾ ਨੇ ਕਿਹਾ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ 'ਚ ਜ਼ਿਲੇ੍ਹ ਦੇ ਲੋਕ 'ਆਪ' ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਚੋਣਾਂ ਤੋਂ ਪਹਿਲਾ ਕੀਤੇ ਆਪਣੇ ਸਾਰਿਆਂ ਵਾਅਦਿਆਂ ਨੂੰ ਇਕ-ਇਕ ਕਰ ਪੂਰਾ ਕੀਤਾ ਗਿਆ ਹੈ ਤੇ ਸਰਕਾਰ ਦੁਆਰਾ ਲੋਕਾਂ ਨੂੰ ਬਣਦੀਆਂ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ 'ਆਪ' ਨੇ ਜ਼ਿਲੇ੍ਹ ਦੇ ਸਾਰੇ ਜੁਝਾਰੂ ਵਰਕਰਾਂ ਤੇ ਵਲੰਟੀਅਰਾਂ ਨੂੰ ਟਿਕਟਾਂ ਦੇ ਉਮੀਦਵਾਰ ਬਣਾਇਆ ਗਿਆ ਹੈ ਤੇ ਉਨ੍ਹਾਂ ਦੁਆਰਾ 'ਆਪ' ਦੇ ਵਿਕਾਸ ਕਾਰਜਾਂ ਦੇ ਨਾਮ ਤੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ 'ਆਪ' ਵਲੋਂ ਬਸੀ ਪਠਾਣਾਂ ਨਗਰ ਕੌਂਸਲ ਚੋਣਾਂ ਦੇ 15 ਵਾਰਡਾਂ ਲਈ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ 29 ਵਾਰਡਾਂ ਲਈ, ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ 23 ਵਾਰਡਾਂ ਲਈ ਅਤੇ ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਲਈ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜਿਨ੍ਹਾਂ ਦੁਆਰਾ 'ਆਪ' ਆਗੂਆਂ ਸਮੇਤ ਆਪਣੇ ਆਪਣੇ ਵਾਰਡਾਂ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਮਿਤੀ 26 ਮਈ ਨੂੰ ਸਾਰੀਆਂ ਨਗਰ ਕੌਂਸਲਾਂ ਲਈ ਵੋਟਾਂ ਪਾਈਆਂ ਜਾਣਗੀਆਂ |
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 7 ਤੋਂ ਰਮਨਜੀਤ ਕੌਰ ਬੱਲ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਅਗਲੀ ਖ਼ਬਰ ਘੱਟ ਗਿਣਤੀ ਸੈੱਲ ਵਲੋਂ 'ਵਿਭਿੰਨਤਾ ਦਾ ਸਤਿਕਾਰ, ਮਨੁੱਖਤਾ ਦੀ ਸੇਵਾ' ਵਿਸ਼ੇ 'ਤੇ ਪੋਸਟਰ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।