14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 7 ਤੋਂ ਰਮਨਜੀਤ ਕੌਰ ਬੱਲ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਅਜੀਤ ਡੈਸਕ 18-05-2026
ਮੰਡੀ ਗੋਬਿੰਦਗੜ੍ਹ, 17 ਮਈ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰ. 7 ਦੀ ਭਾਜਪਾ ਉਮੀਦਵਾਰ ਰਮਨਜੀਤ ਕੌਰ ਬੱਲ ਵਲੋਂ ਨਗਰ ਕੌਂਸਲ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਅਮਲੋਹ ਵਿਖੇ ਦਾਖ਼ਲ ਕੀਤੇ ਗਏ | ਇਸ ਮੌਕੇ ਉਨ੍ਹਾਂ ਨੇ ਸਥਾਨਕ ਲੋਕਾਂ ਵਲੋਂ ਮਿਲ ਰਹੇ ਭਰਪੂਰ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਲੋਕਾਂ ਦਾ ਇਹ ਸਾਥ ਤੇ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਨਾਲ ਜੁੜ ਕੇ ਲੋਕ-ਹਿਤ ਵਿਚ ਕੰਮ ਕਰਨ ਨੂੰ ਆਪਣੀ ਪਹਿਲ ਬਣਾਉਂਦੀ ਆਈ ਹੈ | ਪਾਰਟੀ ਦਾ ਸਪਸ਼ਟ ਮਕਸਦ ਵਿਕਾਸ, ਪਾਰਦਰਸ਼ਤਾ ਅਤੇ ਜਨਤਾ ਦੀ ਭਲਾਈ ਨੂੰ ਅੱਗੇ ਵਧਾਉਣਾ ਹੈ | ਉਨ੍ਹਾਂ ਕਿਹਾ ਕਿ ਉਹ ਅਪਣੱਤ ਤੇ ਸਾਂਝ ਦੇ ਨਾਲ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਜ਼ਰੂਰਤਾਂ ਨੂੰ ਸਮਝਦੇ ਹੋਏ ਕੰਮ ਕਰਦੇ ਰਹਿਣਗੇ | ਦੋ ਵਾਰ ਕੌਂਸਲਰ ਰਹੀ ਰਮਨਜੀਤ ਕੌਰ ਬੱਲ ਨੇ ਕਿਹਾ ਕਿ ਲੋਕਾਂ ਨੇ ਪਹਿਲਾਂ ਵੀ ਦੋ ਵਾਰ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਵਾਰ ਵੀ ਲੋਕ ਆਪਣਾ ਕੀਮਤੀ ਵੋਟ ਦੇ ਕੇ ਉਨ੍ਹਾਂ ਨੂੰ ਤੀਜੀ ਵਾਰ ਸੇਵਾ ਦਾ ਮੌਕਾ ਦੇਣਗੇ | ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਰ ਸਮੱਸਿਆ ਦਾ ਹੱਲ ਜ਼ਮੀਨੀ ਪੱਧਰ 'ਤੇ ਜਾ ਕੇ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਵੇ | ਇਸ ਮੌਕੇ ਵਰਿੰਦਰ ਕੁਮਾਰ ਖੱਟਰ, ਕੇਸਰ ਸਿੰਘ, ਜੱਜ ਕੁਮਾਰ, ਰਾਜੂ ਖੁੱਲਰ, ਸੰਜੇ ਗੁਪਤਾ, ਤੁਲਸੀ ਦਾਸ, ਗੋਪਾਲ ਖੁੱਲਰ, ਗੁਰਦਾਸ ਸਿੰਘ, ਮਹਿੰਦਰ ਸਿੰਘ ਲੋਟੇ, ਦਿਨੇਸ਼, ਪ੍ਰਦੀਪ ਗੋਇਲ, ਰਵੀ ਕੁਮਾਰ, ਹਿਤੇਸ਼, ਪੰਕਜ, ਗੁਰਚਰਨ ਸਿੰਘ, ਮੁਕੇਸ਼ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਗਊ ਪੂਜਾ ਕਰ ਕੇ ਮਨਾਇਆ ਮੱਸਿਆ ਦਾ ਦਿਹਾੜਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕਰੇਗੀ-ਜ਼ਿਲ੍ਹਾ ਪ੍ਰਧਾਨ ਅਜੈ ਲਿਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।