ਅਮਲੋਹ, 17 ਮਈ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਮੱਸਿਆ ਦਾ ਦਿਹਾੜਾ ਸ੍ਰੀ ਸੰਗਮੇਸਵਰ ਗਊਸ਼ਾਲਾ ਅਮਲੋਹ ਵਿਚ ਗਊ ਪੂਜਾ ਕਰਕੇ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਰੌਸ਼ਨ ਲਾਲ ਨੇ ਮੰਤਰਾਂ ਦਾ ਉਚਾਰਣ ਕੀਤਾ ਅਤੇ ਮੱਸਿਆ ਅਤੇ ਪੂਰਨਮਾਸ਼ੀ ਨੂੰ ਗਊ ਪੂਜਾ ਕਰਵਾਉਂਣ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਪ੍ਰਧਾਨ ਭੂਸ਼ਨ ਸੂਦ ਅਤੇ ਸਰਪ੍ਰਸਤ ਪ੍ਰੇਮ ਚੰਦ ਸ਼ਰਮਾ ਨੇ ਦਸਿਆ ਕਿ 3 ਸਾਲ ਤੋਂ ਹਰ ਮਹੀਨੇ ਪੂਰਨਮਾਸ਼ੀ ਅਤੇ ਮੱਸਿਆ ਦਾ ਦਿਹਾੜਾ ਗਊ ਪੂਜਾ ਕਰਕੇ ਮਨਾਇਆ ਜਾਂਦਾ ਹੈ ਜਿਸ ਵਿਚ ਕੋਈ ਵੀ ਸ਼ਰਧਾਲੂ ਪੂਜਾ ਦੀ ਰਸਮ ਆਪਣੇ ਵਲੋਂ ਕਰਵਾ ਸਕਦਾ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਗਊ ਪੂਜਾ ਦੇ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਮਾਨਵ ਭਲਾਈ ਮੰਚ ਦੇ ਪ੍ਰਧਾਨ ਮਨੋਹਰ ਲਾਲ ਵਰਮਾ, ਰਾਮ ਮੰਦਿਰ ਅਮਲੋਹ ਦੇ ਖ਼ਜ਼ਾਨਚੀ ਸ਼ਿਵ ਕੁਮਾਰ ਗੋਇਲ, ਭੂਸ਼ਨ ਗਰਗ, ਹੈਪੀ ਧੀਰ, ਹਨੀ ਧੀਰ, ਜੁਗਲ ਕਿਸ਼ੋਰ, ਸਮਿਤੀ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਜੁਆਇੰਟ ਸਕੱਤਰ ਸੁੰਦਰ ਲਾਲ ਝੱਟਾ, ਸੁਰੇਸ਼ ਕੁਮਾਰ, ਦਿਨੇਸ਼ ਗੋਇਲ, ਅਸ਼ੋਕ ਕੁਮਾਰ ਗੁਪਤਾ, ਜਗਦੀਪ ਸਿੰਘ, ਸੇਵਾ ਮੁਕਤ ਸੀ.ਡੀ.ਪੀ.ਓ. ਮੰਜੂ ਸੂਦ, ਗਿੰਨੀ ਸੂਦ , ਕਿਆਂਸ਼ ਸੂਦ ਆਦਿ ਹਾਜ਼ਰ ਸਨ |