14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਨਗਰ ਕੌਂਸਲ ਅਮਲੋਹ ਦੇ ਧਰਨੇ ਨੂੰ ਦਿੱਤਾ ਸਮਰਥਨ

ਨਗਰ ਕੌਂਸਲ ਅਮਲੋਹ ਵਿਖੇ ਚੱਲ ਰਹੇ ਧਰਨੇ ਦੌਰਾਨ ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 18-05-2026
ਅਮਲੋਹ, 17 ਮਈ (ਕੇਵਲ ਸਿੰਘ)-ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਬਲਾਕ ਪ੍ਰਧਾਨ ਬਲਜਿੰਦਰ ਘਈ ਦੀ ਅਗਵਾਈ ਹੇਠ ਨਗਰ ਕੌਂਸਲ ਅਮਲੋਹ ਵਿਖੇ ਚੱਲ ਰਹੇ ਮੁਲਾਜ਼ਮਾਂ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਮੰਗਾਂ ਮੰਨਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਕੰਮ ਕਰਦੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਜੋਸ਼ੀਲ ਤਿਵਾੜੀ ਅਤੇ ਅਵਤਾਰ ਸਿੰਘ ਰਾਠੀ ਨੇ ਕਿਹਾ ਕਿ ਹੱਕਾਂ ਦੀ ਪ੍ਰਾਪਤੀ ਲਈ ਇਕੱਠ ਅਤੇ ਸੰਘਰਸ਼ ਬਹੁਤ ਜ਼ਰੂਰੀ ਹੈ | ਧਰਨੇ ਦੀ ਹਮਾਇਤ ਕਰਨ ਵਾਲਿਆਂ ਵਿਚ ਗੁਰਪ੍ਰੀਤ ਸਿੰਘ, ਮਹਿੰਦਰਪਾਲ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਲਛਮਣ ਸਿੰਘ ਅਤੇ ਹੋਰ ਅਧਿਆਪਕ ਸ਼ਾਮਿਲ ਸਨ |
ਪਿਛਲੀ ਖ਼ਬਰ ਤੇਲ ਕੀਮਤਾਂ 'ਚ ਵਾਧਾ ਕਿਸਾਨਾਂ ਅਤੇ ਆਮ ਵਰਗ ਦੇ ਲੋਕਾਂ ਤੇ ਭਾਰੀ ਵਿੱਤੀ ਬੋਝ-ਰਾਜੂ ਖੰਨਾ ਅਗਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਗਊ ਪੂਜਾ ਕਰ ਕੇ ਮਨਾਇਆ ਮੱਸਿਆ ਦਾ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।