14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਤੇਲ ਕੀਮਤਾਂ 'ਚ ਵਾਧਾ ਕਿਸਾਨਾਂ ਅਤੇ ਆਮ ਵਰਗ ਦੇ ਲੋਕਾਂ ਤੇ ਭਾਰੀ ਵਿੱਤੀ ਬੋਝ-ਰਾਜੂ ਖੰਨਾ

ਅਜੀਤ ਡੈਸਕ 18-05-2026
ਮੰਡੀ ਗੋਬਿੰਦਗੜ੍ਹ, 17 ਮਈ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਤੇਲ ਦੀਆਂ ਕੀਮਤਾਂ ਵਿਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ | ਉਨ੍ਹਾਂ ਕਿਹਾ ਕਿ ਵਧ ਰਹੀਆਂ ਕੀਮਤਾਂ ਦਾ ਸਭ ਤੋਂ ਵੱਡਾ ਬੋਝ ਕਿਸਾਨਾਂ, ਘਰੇਲੂ ਪਰਿਵਾਰਾਂ ਅਤੇ ਆਮ ਲੋਕਾਂ 'ਤੇ ਪਵੇਗਾ | ਰਾਜੂ ਖੰਨਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਨੇੜੇ ਹੋਣ ਕਾਰਨ ਪੰਜਾਬ ਦੇ ਕਿਸਾਨ ਇਸ ਵਾਧੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ, ਕਿਉਂਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਸਿੰਚਾਈ, ਆਵਾਜਾਈ ਅਤੇ ਖੇਤੀਬਾੜੀ ਮਸ਼ੀਨਰੀ ਦੇ ਖ਼ਰਚੇ ਸਿੱਧੇ ਤੌਰ 'ਤੇ ਵਧ ਜਾਂਦੇ ਹਨ | ਉਨ੍ਹਾਂ ਘਰੇਲੂ ਐਲ.ਪੀ.ਜੀ ਸਿਲੰਡਰ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੀ ਵੀ ਨਿੰਦਾ ਕੀਤੀ |
ਅਕਾਲੀ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਚੇਤਾਵਨੀ ਦਿੱਤੀ ਸੀ ਕਿ ਜੇਕਰ ਵਿਦੇਸ਼ੀ ਮੁਦਰਾ ਦੀ ਸੰਭਾਲ ਅਤੇ ਖਪਤ 'ਤੇ ਕੰਟਰੋਲ ਲਈ ਲੋਕ ਜਾਗਰੂਕ ਨਾ ਹੋਏ ਤਾਂ ਭਾਰਤ ਦੀ ਅਰਥਵਿਵਸਥਾ ਮਹਿੰਗਾਈ ਅਤੇ ਜੰਗ ਕਾਰਨ ਪੈਦਾ ਹੋ ਰਹੀਆਂ ਸਪਲਾਈ ਚੇਨ ਸਮੱਸਿਆਵਾਂ ਦੇ ਦਬਾਅ ਹੇਠ ਆ ਸਕਦੀ ਹੈ, ਪਰ ਸਰਕਾਰ ਨੇ ਲੋਕਾਂ ਨੂੰ ਇਨ੍ਹਾਂ ਦਬਾਵਾਂ ਤੋਂ ਬਚਾਉਣ ਲਈ ਸਮੇਂ ਸਿਰ ਕੋਈ ਠੋਸ ਕਦਮ ਨਹੀਂ ਚੁੱਕੇ | ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤੇਲ ਕੀਮਤਾਂ ਵਿਚ ਹੋਏ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਵਧ ਰਹੇ ਆਰਥਿਕ ਸੰਕਟ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ
ਪਿਛਲੀ ਖ਼ਬਰ ਗ੍ਰੀਨ ਫ਼ੀਲਡਜ਼ ਸਕੂਲ ਸਰਹਿੰਦ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਨਗਰ ਕੌਂਸਲ ਅਮਲੋਹ ਦੇ ਧਰਨੇ ਨੂੰ ਦਿੱਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।