14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗ੍ਰੀਨ ਫ਼ੀਲਡਜ਼ ਸਕੂਲ ਸਰਹਿੰਦ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ

ਸਕੂਲ ਚੇਅਰਮੈਨ ਦੀਦਾਰ ਸਿੰਘ ਭੱਟੀ ਤੇ ਪਿੰ੍ਰਸੀਪਲ ਡਾ. ਸਾਲੂ ਰੰਧਾਵਾ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 18-05-2026
ਫ਼ਤਹਿਗੜ੍ਹ ਸਾਹਿਬ, 17 ਮਈ (ਮਨਪ੍ਰੀਤ ਸਿੰਘ)-ਗਰੀਨ ਫੀਲਡਜ਼ ਸਕੂਲ ਸਰਹਿੰਦ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਤੇ ਸ਼ਾਨਦਾਰ ਰਿਹਾ ਹੈ, ਜਿਸ ਤੇ ਸਕੂਲ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪਿ੍ੰਸੀਪਲ. ਡਾ. ਸ਼ਾਲੂ ਰੰਧਾਵਾ ਨੇ ਵਿਦਿਆਰਥੀਆ ਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਪਿੰ੍ਰਸੀਪਲ ਡਾ. ਰੰਧਾਵਾ ਨੇ ਦੱਸਿਆ ਕਿ ਬਾਰ੍ਹਵੀਂ ਦੇ ਨਤੀਜਿਆਂ 'ਚੋਂ ਅਸ਼ਮੀਤ ਕੌਰ 94 ਫ਼ੀਸਦੀ, ਹਸਨਪ੍ਰੀਤ ਕੌਰ 92 ਫ਼ੀਸਦੀ, ਮਹਿਕਪ੍ਰੀਤ ਕੌਰ 91.4 ਫ਼ੀਸਦੀ, ਪ੍ਰਭਜੋਤ ਕੌਰ 88 ਫ਼ੀਸਦੀ, ਨਵਿਆ 87 ਫ਼ੀਸਦੀ, ਅਰਸ਼ਦੀਪ ਕੌਰ 84 ਫ਼ੀਸਦੀ, ਮਨਰੋਜ ਸਿੰਘ 83.6 ਫ਼ੀਸਦੀ, ਮਨਜੋਤ ਕੌਰ 83 ਫ਼ੀਸਦੀ, ਪਰਵਿੰਦਰ ਸਿੰਘ ਚੱਡਾ 82 ਫ਼ੀਸਦੀ, ਜਸਮੀਤ ਕੌਰ 80 ਫ਼ੀਸਦੀ, ਸਮਰਪ੍ਰੀਤ ਸਿੰਘ 80 ਫ਼ੀਸਦੀ ਅਤੇ ਹੋਰ ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆ ਵਿਚ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਲ ਰੋਸ਼ਨ ਕੀਤਾ ਹੈ | ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਬੱਚੇ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿਚ ਵੀ ਵੱਡੀਆ ਮੱਲਾਂ ਮਾਰ ਰਹੇ ਹਨ ਜਿਸ ਦਾ ਸਿਹਰਾ ਬੱਚਿਆਂ ਸਮੇਤ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਜਾਦਾਂ ਹੈ | ਇਸ ਮੌਕੇ ਤੇ ਕੋਆਰਡੀਨੇਟਰ ਸ਼ੁਭਮ ਗੁਪਤਾ, ਹਰਮੇਸ਼ (ਪ੍ਰੀਆ), ਜਸਵਿੰਦਰ ਮਣਕੂ, ਅਧਿਆਪਕ ਰਸ਼ਪ੍ਰੀਤ ਕੌਰ, ਸੋਨਮ, ਆਚਲ, ਪਰਦੀਪ, ਮਨਦੀਪ ਕੌਰ, ਪਰਮਿੰਦਰ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਜਗਦੀਪ ਸਿੰਘ ਆਦਿ ਸਮੇਤ ਸਕੂਲ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਛਲੇੜੀ ਖ਼ੁਰਦ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਤੇਲ ਕੀਮਤਾਂ 'ਚ ਵਾਧਾ ਕਿਸਾਨਾਂ ਅਤੇ ਆਮ ਵਰਗ ਦੇ ਲੋਕਾਂ ਤੇ ਭਾਰੀ ਵਿੱਤੀ ਬੋਝ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।