ਫ਼ਤਹਿਗੜ੍ਹ ਸਾਹਿਬ/ ਜਖਵਾਲੀ, 17 ਮਈ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਅਤੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਤੇ ਸੁਖਦੀਪ ਸਿੰਘ ਬਹਿਲੋਲਪੁਰ ਦੀ ਪ੍ਰੇਰਨਾ ਸਦਕਾ ਪਿੰਡ ਛਲੇੜੀ ਖ਼ੁਰਦ ਦੇ ਸਾਬਕਾ ਸਰਪੰਚ ਨਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਨਰਿੰਦਰ ਸਿੰਘ ਤੋਂ ਇਲਾਵਾ ਕੁਲਵਿੰਦਰ ਸਿੰਘ, ਬਲਜਿੰਦਰ ਸਿੰਘ, ਬਲਵੀਰ ਸਿੰਘ, ਗੁਰਬਚਨ ਸਿੰਘ, ਵਿਕਰਮਜੀਤ ਸਿੰਘ, ਕਾਲਾ ਮਿਸਤਰੀ ਕੋਟਲਾ ਜੱਟਾਂ, ਨਾਜ਼ਰ ਖ਼ਾਨ ਨਲੀਨਾ ਮਾਜਰਾ, ਮਹਿੰਦਰ ਸਿੰਘ ਛਲੇੜੀ ਖ਼ੁਰਦ, ਅਮਰਜੀਤ ਸਿੰਘ ਲਟੌਰ, ਪ੍ਰੇਮ ਸਿੰਘ ਮੁਹੰਮਦੀਪੁਰ, ਪਾਲਾ ਸਿੰਘ, ਗੁਰਨਾਮ ਸਿੰਘ, ਹਰਨਾਮ ਸਿੰਘ, ਬਲਵੀਰ ਸਿੰਘ ਮਾਲਾਹੇੜੀ, ਕੁਲਦੀਪ ਸਿੰਘ ਸੈਫਲਪੁਰ, ਜਗਰੂਪ ਸਿੰਘ, ਲਖਵਿੰਦਰ ਸਿੰਘ ਅਰਾਈ ਮਾਜਰਾ, ਲਖਵਿੰਦਰ ਸਿੰਘ, ਸੁਰਜੀਤ ਸਿੰਘ ਸ਼ਾਮਲ ਹਨ | ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦੇ ਭਰੋਸਾ ਦਿੱਤਾ | ਇਸ ਮੌਕੇ ਧਰਮਿੰਦਰ ਸਿੰਘ ਮੂਲੇਪੁਰ, ਜਸਪਾਲ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਬਲਜਿੰਦਰ ਸਿੰਘ ਜਲਵੇੜੀ ਗਹਿਲਾਂ, ਗੁਰਤੇਜ ਸਿੰਘ ਗਿੱਲ, ਸਤਪਾਲ ਸਿੰਘ, ਅਮਨਦੀਪ ਸਿੰਘ, ਸੁਰਿੰਦਰ ਸਿੰਘ, ਗੋਲਡੀ, ਓਮ ਪ੍ਰਕਾਸ਼, ਬਹਾਦਰ ਪੰਜੋਲੀ ਵੀ ਹਾਜ਼ਰ ਸਨ |