ਅਮਲੋਹ, 17 ਮਈ (ਕੇਵਲ ਸਿੰਘ)-ਦੇਸ਼ ਭਗਤ ਗਲੋਬਲ ਸਕੂਲ ਨੇ 12ਵੀਂ ਜਮਾਤ ਦੀ ਸੀ.ਬੀ.ਐਸ.ਈ. ਬੋਰਡ ਪ੍ਰੀਖਿਆ ਵਿਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚ ਜਸ਼ਨਦੀਪ ਕੌਰ ਨੇ ਪਹਿਲਾ, ਕੋਮਲਪ੍ਰੀਤ ਕੌਰ ਨੇ ਦੂਜਾ, ਅਵਨੀ ਗੁਪਤਾ ਨੇ ਤੀਜਾ ਅਤੇ ਲਵਲੀਨ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੀ ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਸਮੂਹ ਸਮਾਜ ਨੂੰ ਮਾਣ ਮਹਿਸੂਸ ਹੋਇਆ ਹੈ | ਸਕੂਲ ਵਲੋਂ ਵਿਸ਼ਾ-ਵਾਰ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਹਰਸ਼ਪ੍ਰੀਤ ਸਿੰਘ, ਗੌਰੀ ਵੈਸ਼ਣਵ, ਪਰਨੀਤ ਕੌਰ, ਦੀਕਸ਼ਾ ਠਾਕੁਰ, ਹਸਰੀਤ ਕੌਰ, ਅੰਸ਼ਿਕਾ ਸ਼ਰਮਾ, ਕਾਸ਼ਿਕਾ, ਕੇਸ਼ਵ ਵਰਮਾ ਅਤੇ ਸਾਂਵੀ ਦੀ ਵੀ ਵਿਸ਼ੇਸ਼ ਸਰਾਹਨਾ ਕੀਤੀ ਗਈ, ਜਿਨ੍ਹਾਂ ਨੇ ਆਪੋ-ਆਪਣੇ ਵਿਸ਼ਿਆਂ ਵਿਚ ਸ਼ਲਾਘਾਯੋਗ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਵੱਲੋਂ ਮਿਲੇ ਨਿਰੰਤਰ ਉਤਸ਼ਾਹ, ਮਾਰਗ ਦਰਸ਼ਨ ਅਤੇ ਸਹਿਯੋਗ ਨੂੰ ਦਿੱਤਾ | ਚੇਅਰਮੈਨ ਡਾ ਜ਼ੋਰਾ ਸਿੰਘ ਸਿੰਘ ਅਤੇ ਜਨਰਲ ਸਕੱਤਰ ਡਾ. ਤਜਿੰਦਰ ਕੌਰ, ਪਿ੍ੰਸੀਪਲ ਇੰਦੁ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ |