02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਖੇਤੀਬਾੜੀ ਵਿਭਾਗ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਖੇਤੀਬਾੜੀ ਵਿਭਾਗ ਵਲੋਂ ਪਿੰਡ ਬਡਾਲੀ ਆਲਾ ਸਿੰਘ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ ਦਾ ਦਿ੍ਸ਼ | ਅਜੀਤ ਤਸਵੀਰ <br/> 19-05-2026
ਫ਼ਤਹਿਗੜ੍ਹ ਸਾਹਿਬ, 18 ਮਈ (ਬਲਜਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਸੰਬੰਧੀ ਬਲਾਕ ਖੇੜਾ ਦੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ | ਕੈਂਪ 'ਚ ਬਲਾਕ ਖੇਤੀਬਾੜੀ ਅਫ਼ਸਰ ਡਾ. ਬੂਟਾ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਸਿਰਫ਼ ਵਾਤਾਵਰਨ ਹੀ ਪ੍ਰਦੂਸ਼ਿਤ ਨਹੀਂ ਹੁੰਦਾ, ਸਗੋਂ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਉਣ ਸ਼ਕਤੀ ਵੀ ਘੱਟਦੀ ਹੈ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਰਵਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਕਣਕ ਦੇ ਨਾੜ ਨੂੰ ਮਿੱਟੀ 'ਚ ਮਿਲਾਉਣ ਲਈ ਖੇਤੀਬਾੜੀ ਮਸ਼ੀਨਰੀ 'ਤੇ ਵੱਡੀ ਸਬਸਿਡੀ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਆਨਲਾਈਨ ਸਬਸਿਡੀ ਪ੍ਰਾਪਤ ਕਰਨ ਦੀ ਪੂਰੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਧਰਤੀ ਮਾਤਾ ਬਚਾਓ ਮੁਹਿੰਮਾਂ ਤਹਿਤ ਖਾਦਾਂ ਦੀ ਸੰਜਮ ਅਤੇ ਸਹੀ ਢੰਗ ਨਾਲ ਵਰਤੋਂ ਕਰਨ ਬਾਰੇ ਵੀ ਚਾਨਣਾ ਪਾਇਆ ਗਿਆ | ਖੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਕੌਰ ਨੇ ਕਿਸਾਨਾਂ ਨੂੰ ਫਾਰਮਰ ਰਜਿਸਟਰੀ ਦੀ ਮਹੱਤਤਾ ਬਾਰੇ ਦੱਸਿਆ | ਫਾਰਮਰ ਰਜਿਸਟ੍ਰੇਸ਼ਨ ਸਬੰਧੀ ਕਿਸਾਨ ਆਈ. ਡੀ. ਬਣਾਉਣ ਦੀ ਅਪੀਲ ਕੀਤੀ | ਕੈਂਪ 'ਚ ਡਾ. ਅਜੈ ਕੁਮਾਰ ਨੇ ਝੋਨੇ ਦੀ ਸਿੱਧੀ ਬਿਜਾਈ ਤੇ ਸਾਉਣੀ ਮੱਕੀ ਦੀ ਕਾਸ਼ਤ ਬਾਰੇ ਦੱਸਿਆ | ਡਾ. ਰੀਤ ਵਰਮਾ ਨੇ ਸਾਉਣੀ ਦੀਆਂ ਫ਼ਸਲਾਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਤੇ ਇਸ ਦੀ ਰੋਕਥਾਮ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਅਤੇ ਸਾਉਣੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 2.5 ਏਕੜ ਤੱਕ 17,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਇਹ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਪਾਈ ਜਾਵੇਗੀ | ਜਤਿੰਦਰ ਸਿੰਘ ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਵਲੋਂ ਆਤਮਾ ਅਧੀਨ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ | ਜਤਿਨ ਗਰਗ ਨੇ ਪਸ਼ੂਆਂ ਦੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਿਭਾਗ ਦੇ ਐਗਰੀਕਲਚਰ ਤਕਨੀਕੀ ਮੈਨੇਜਰ ਰਾਜਵੀਰ ਸਿੰਘ, ਹਰਬੰਸ ਸਿੰਘ ਨੰਬਰਦਾਰ, ਗੁਰਸ਼ਰਨ ਸਿੰਘ, ਜਸਵੀਰ ਸਿੰਘ, ਅਮਨਜੀਤ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ, ਮੇਜਰ ਸਿੰਘ, ਹਰਿੰਦਰ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਪ੍ਰੀਤਇੰਦਰ ਸਿੰਘ, ਹਰਮਨਪ੍ਰੀਤ ਸਿੰਘ ਤੇ ਵਰਿੰਦਰ ਸਿੰਘ
ਪਿਛਲੀ ਖ਼ਬਰ ਦਸਤਾਰ ਤੇ ਗਤਕੇ ਦੇ ਫਾਈਨਲ ਮੁਕਾਬਲੇ 25 ਜੁਲਾਈ ਨੂੰ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਕਰਵਾਏ ਜਾਣਗੇ-ਭਾਈ ਉਦੇ ਸਿੰਘ ਅਗਲੀ ਖ਼ਬਰ ਸੁਖਬੀਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ 'ਚ ਕਰੇਗਾ ਸ਼ਾਨਦਾਰ ਜਿੱਤ ਪ੍ਰਾਪਤ-ਸਾਬਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।