02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦੇ ਦਿੜ੍ਹਬਾ ਹਲਕੇ 'ਚ 23 ਤੋਂ ਦਿਨ-ਰਾਤ ਦੇ ਧਰਨੇ ਦਾ ਐਲਾਨ

ਅਜੀਤ ਡੈਸਕ 19-05-2026
ਫ਼ਤਹਿਗੜ੍ਹ ਸਾਹਿਬ, 18 ਮਈ (ਬਲਜਿੰਦਰ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜਲ ਸਪਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ, ਜਨਰਲ ਸਕੱਤਰ ਕੁਲਵੀਰ ਸਿੰਘ ਦਮਹੇੜੀ ਤੇ ਪੈੱ੍ਰਸ ਸਕੱਤਰ ਹਰਦੀਪ ਸਿੰਘ ਸਿੱਧੂਪੁਰ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵਲੋਂ ਪਿਛਲੇ 4 ਸਾਲਾਂ ਤੋਂ ਠੇਕਾ ਮੁਲਾਜ਼ਮਾਂ ਨੂੰ ਝੂਠੇ ਲਾਰਿਆਂ ਵਿਚ ਰੱਖਿਆ ਹੋਇਆ ਹੈ, ਕੱਚੇ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਕੇ ਪੱਕੇ ਕਰਨ ਸੰਬੰਧੀ ਕੋਈ ਵੀ ਪਾਲਿਸੀ ਲਾਗੂ ਨਹੀਂ ਕੀਤੀ ਜਾ ਰਹੀ ਤੇ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਸਾਲਾਂਬੱਧੀ ਅਰਸੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮ ਵਿਰੋਧੀ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ | ਉਨ੍ਹਾਂ ਨੂੰ ਵੀ ਈ. ਪੀ. ਐਫ. ਤੇ ਈ. ਐਸ. ਆਈ. ਸਕੀਮ ਅਧੀਨ ਲਿਆਂਦਾ ਜਾਵੇ ਜੇਕਰ ਪੰਜਾਬ ਸਰਕਾਰ ਇਨ੍ਹਾਂ ਆਊਟਸੋਰਸ ਇਨਲਿਸਟਮੈਟ ਮੁਲਾਜ਼ਮਾਂ ਦੀ ਮੰਗ ਨਹੀਂ ਮੰਨਦੀ ਤਾਂ 23 ਮਈ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦਿੜ੍ਹਬਾ ਅੱਗੇ ਵੱਡੇ ਪੱਧਰ 'ਤੇ ਦਿਨ-ਰਾਤ ਦਾ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ 'ਚ ਫ਼ਤਹਿਗੜ੍ਹ ਸਾਹਿਬ ਦੇ ਵਰਕਰਾਂ ਵਲੋਂ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਜੁਆਇੰਟ ਜਨਰਲ ਸਕੱਤਰ ਕੁਲਦੀਪ ਸਿੰਘ ਜੱਸੜ੍ਹਾਂ, ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ, ਗੁਰਪਾਲ ਸਿੰਘ ਲੋਹਾਰੀ, ਖ਼ਜ਼ਾਨਚੀ ਜਸਪਾਲ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਦਵਿੰਦਰ ਖੰਟ ਤੋਂ ਇਲਾਵਾ ਸੁਖਦੇਵ ਸਿੰਘ, ਸੁੱਚਾ ਖ਼ਾਨ, ਬਲਜੀਤ ਸਿੰਘ, ਰਣਜੀਤ ਸਿੰਘ, ਕੁਲਵੀਰ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ ਬਾਸੀਆ, ਬਹਾਦਰ ਸਿੰਘ, ਅਮਰਜੀਤ ਸਿੰਘ, ਪਿਆਰਾ
ਪਿਛਲੀ ਖ਼ਬਰ ਥੀਏਟਰ ਸੁਸਾਇਟੀ ਵਲੋਂ ਨਾਟਕ ਮੇਲਾ ਕਰਵਾਇਆ ਅਗਲੀ ਖ਼ਬਰ ਪੀ. ਓ. ਸਟਾਫ਼ ਵਲੋਂ ਕੁੱਟਮਾਰ ਦੇ ਮੁਕੱਦਮੇ 'ਚ ਭਗੌੜਾ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।