02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਣਧੀਰ ਸਿੰਘ ਰੱਖੜਾ ਨੂੰ ਸੂਬਾ ਪੱਧਰੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 19-05-2026
ਫ਼ਤਹਿਗੜ੍ਹ ਸਾਹਿਬ, 18 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਪਾਰਟੀ ਦੀ 5 ਮੈਂਬਰੀ ਅਨੁਸ਼ਾਸਨੀ ਕਮੇਟੀ ਵਿਚ ਮੈਂਬਰ ਵਜੋਂ ਸ਼ਾਮਿਲ ਕੀਤੇ ਜਾਣ ਦਾ ਨਿੱਘਾ ਸਵਾਗਤ ਕਰਦਿਆਂ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ, ਕੇਵਲ ਸਿੰਘ ਕਦੋਂ ਮੀਤ ਪ੍ਰਧਾਨ, ਮੇਜਰ ਚਰਨ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਅਨਾਇਤਪੁਰਾ ਮੈਂਬਰ ਵਰਕਿੰਗ ਕਮੇਟੀ, ਡਾ. ਮਨਜੀਤ ਸਿੰਘ, ਜਗਦੀਸ਼ ਰਾਣਾ, ਭਗਤ ਸਿੰਘ ਪੰਜਕੋਹਾ ਤੇ ਸੂਬੇਦਾਰ ਮੇਜਰ ਸਿੰਘ ਸਾਰੇ ਜਥੇਬੰਦਕ ਸਕੱਤਰਾਂ ਨੇ ਕਿਹਾ ਕਿ ਰਣਧੀਰ ਸਿੰਘ ਰੱਖੜਾ ਬਹੁਤ ਹੀ ਸੁਲਝੇ ਹੋਏ ਆਗੂ ਹਨ ਤੇ ਇਸ ਵੇਲੇ ਪਾਰਟੀ 'ਚ ਅਨੁਸ਼ਾਸਨ ਕਾਇਮ ਰੱਖਣ ਲਈ ਅਨੁਸ਼ਾਸਨੀ ਕਮੇਟੀ ਦੀ ਲੋੜ ਵੀ ਸੀ | ਸ. ਮਾਧੋਪੁਰ ਨੇ ਰਣਧੀਰ ਸਿੰਘ ਰੱਖੜਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਜਥੇਬੰਦੀ ਦੇ ਕੌਮੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੀ ਰੌਸ਼ਨੀ 'ਚ ਗਠਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਵੱਲ ਵੱਧ ਰਿਹਾ ਹੈ, ਪਰ ਕੁੱਝ ਸੁਆਰਥੀ ਲੋਕ ਆਪਣੇ ਨਿੱਜੀ ਸੁਆਰਥਾਂ ਨੂੰ ਅੱਗੇ ਰੱਖ ਕੇ ਪਾਰਟੀ ਨਾਲ ਧੋਖਾ ਕਰ ਰਹੇ ਹਨ ਜਿਨ੍ਹਾਂ ਖ਼ਿਲਾਫ਼ 5 ਮੈਂਬਰੀ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਕਰਨ
ਪਿਛਲੀ ਖ਼ਬਰ ਜਲਵੇੜ੍ਹਾ ਸਪੋਰਟਸ ਕਲੱਬ ਵਲੋਂ ਕਰਵਾਏ ਕ੍ਰਿਕਟ ਟੂਰਨਾਮੈਂਟ 'ਚ ਨਲਾਸ ਦੀ ਟੀਮ ਨੇ ਟਰਾਫ਼ੀ ਜਿੱਤੀ ਅਗਲੀ ਖ਼ਬਰ ਸਿਮਰਪ੍ਰੀਤ ਕੌਰ ਤੇ ਮਨੀਸ਼ਾ ਨੇ ਜ਼ਿਲ੍ਹੇ 'ਚ ਦੂਜਾ ਸਥਾਨ ਹਾਸਿਲ ਕਰਕੇ ਪਾਈਨ ਗਰੋਵ ਸਕੂਲ ਦਾ ਨਾਂਅ ਕੀਤਾ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।