ਫ਼ਤਹਿਗੜ੍ਹ ਸਾਹਿਬ, 18 ਮਈ (ਬਲਜਿੰਦਰ ਸਿੰਘ)-ਐਨ. ਐਸ. ਯੂ. ਆਈ. ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਈਸ਼ਰਪ੍ਰੀਤ ਸਿੰਘ ਸਿੱਧੂ ਦਾ ਪਿੰਡ ਅਤਾਪੁਰ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਦੌਰਾਨ ਪਿੰਡ ਦੇ ਪਤਵੰਤਿਆਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ ਠੀਕ ਨਹੀਂ ਹੈ ਕਿਉਂਕਿ ਸੱਤਾ 'ਚ ਆਉਣ ਤੋਂ ਬਾਅਦ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਜ਼ ਲੈ ਕੇ ਹੀ ਡੰਗ ਟਪਾਇਆ ਹੈ ਜਿਸ ਨਾਲ ਪੰਜਾਬ ਸਿਰ ਕਰਜ਼ੇ ਦੀ ਪੰਡ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਭਾਰੀ ਹੋ ਗਈ ਹੈ | ਉਨ੍ਹਾਂ ਪਿੰਡ ਵਾਸੀਆਂ ਨਾਲ ਮੌਜੂਦਾ ਸਿਆਸੀ ਹਾਲਾਤਾਂ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਖੁੱਲ੍ਹ ਕੇ ਵਿਚਾਰ ਚਰਚਾ ਵੀ ਕੀਤੀ | ਸਿੱਧੂ ਨੇ ਕਿਹਾ ਕਿ ਪੁਰਾਣੇ ਲੀਡਰਾਂ ਦੀਆਂ ਗ਼ਲਤੀਆਂ ਕਾਰਨ ਪਾਰਟੀ ਦੇ ਟਕਸਾਲੀ ਆਗੂ ਤੇ ਵਰਕਰ ਨਿਰਾਸ਼ ਹੋ ਕੇ ਆਪਣੇ ਘਰਾਂ ਵਿਚ ਬੈਠ ਗਏ ਸਨ, ਜਿਨ੍ਹਾਂ ਨੂੰ ਹੁਣ ਉਨ੍ਹਾਂ ਦੁਆਰਾ ਘਰ-ਘਰ ਜਾ ਕਾ ਪਾਰਟੀ ਨਾਲ ਜੁੜਨ ਅਤੇ ਵਡਮੁੱਲੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ | ਜਿਸ ਦੇ ਚੰਗੇ ਨਤੀਜੇ ਆਗਾਮੀ ਵਿਧਾਨ ਸਭਾ ਚੋਣਾਂ 'ਚ ਸਾਹਮਣੇ ਆਉਣਗੇ | ਉਨ੍ਹਾਂ ਹਲਕੇ ਦੇ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਲਾਕੇ ਦੇ ਵਿਕਾਸ, ਨੌਜਵਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਨਾਲ ਆਪਣੇ ਪੁਰਾਣੇ ਪਰਿਵਾਰਕ ਸਾਂਝ ਦੇ ਹਵਾਲੇ ਨਾਲ ਇੱਕਜੁੱਟ ਹੋਣ ਦੀ ਅਪੀਲ ਕੀਤੀ | ਇਸ ਮੌਕੇ ਅੰਮਿ੍ਤਪਾਲ ਸਿੰਘ ਟਿਵਾਣਾ, ਹਰਿੰਦਰ ਸਿੰਘ ਅਤਾਪੁਰ, ਨਿਰਮਲ ਸਿੰਘ ਸੀੜਾ, ਅਮਨਦੀਪ ਸਿੰਘ ਬਿੱਟਾ, ਹਰਦੀਪ ਸਿੰਘ ਧਤੌਂਦਾ, ਮਨਜੀਤ ਸਿੰਘ ਛਲੇੜੀ, ਨਰਿੰਦਰ ਸਿੰਘ, ਕੁਲਦੀਪ ਸਿੰਘ, ਪਿ੍ਤਪਾਲ ਸਿੰਘ ਵੀ ਹਾਜ਼ਰ ਸਨ |