01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਹਿਰਾਂ ਦੇ ਵਿਕਾਸ ਲਈ ਲੋਕ 'ਆਪ' ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ-ਵਿਧਾਇਕ ਲਖਵੀਰ ਰਾਏ

ਅਜੀਤ ਡੈਸਕ 19-05-2026
ਫ਼ਤਹਿਗੜ੍ਹ ਸਾਹਿਬ, 18 ਮਈ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੇ ਹਨ, ਜੇਕਰ ਅਸੀਂ ਚਾਹੁੰਦੇ ਹਾਂ ਕਿ ਸ਼ਹਿਰਾਂ ਦਾ ਵਿਕਾਸ ਵੀ ਉਸੇ ਤਰਜ਼ 'ਤੇ ਹੋਵੇ, ਜਿਸ ਤਰ੍ਹਾਂ ਪੰਜਾਬ ਦਾ ਹੋ ਰਿਹਾ ਹੈ, ਤਾਂ ਸਾਨੂੰ ਵਿਕਾਸ ਕਾਰਜਾਂ 'ਤੇ ਮੋਹਰ ਲਗਾਉਣੀ ਚਾਹੀਦੀ ਹੈ ਤੇ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ 'ਚ ਖੜ੍ਹਾਏ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਵਿਰੋਧੀ ਭਾਵੇਂ ਕੁਝ ਵੀ ਕਹੀ ਜਾਣ, ਪੰਜਾਬ ਦੇ ਲੋਕ ਭਲੀ ਭਾਂਤ ਜਾਣਦੇ ਹਨ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਸ ਨੇ ਸੂਬੇ ਦੀ ਤਰੱਕੀ ਲਈ ਦਿਨ ਰਾਤ ਇਕ ਕੀਤਾ ਹੋਇਆ ਹੈ, ਜਿਹੜੀਆਂ ਪਿਛਲੀਆਂ ਸਰਕਾਰਾਂ ਕਰਨ 'ਚ ਅਸਫਲ ਰਹੀਆਂ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ, ਸਿੱਖਿਆ ਕ੍ਰਾਂਤੀ ਦੇ ਤਹਿਤ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰੀ, ਜਿਸ ਦੀ ਬਦੌਲਤ ਅੱਜ ਪੰਜਾਬ ਦੇ ਸਕੂਲ ਭਾਰਤ ਭਰ 'ਚੋਂ ਪਹਿਲੇ ਨੰਬਰ 'ਤੇ ਆਏ ਹਨ ਅਤੇ ਪੁਰਾਣੇ ਹਸਪਤਾਲਾਂ ਦੀ ਹਾਲਤ ਸੁਧਾਰਨ ਦਾ ਯਤਨ ਕੀਤਾ, ਉਥੇ ਹੀ ਆਮ ਆਦਮੀ ਕਲੀਨਿਕ ਖੋਲ੍ਹ ਕੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈੱਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ ਅਤੇ ਸੂਬੇ ਦੇ ਕਰੋੜਾਂ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਰਹੇ ਹਨ | ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਪਹਿਲਾਂ ਪੰਜਾਬ ਦੇ ਵਿਚ ਕੇਵਲ 20 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾਂਦਾ ਸੀ ਤੇ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਸੂਬੇ 'ਚ 80 ਫ਼ੀਸਦੀ ਦੀ ਨਹਿਰੀ ਪਾਣੀ ਖੇਤੀ ਦੇ ਲਈ ਵਰਤਿਆ ਜਾ ਰਿਹਾ ਹੈ | ਉਨ੍ਹਾਂ ਥਾਵਾਂ 'ਤੇ ਵੀ ਸੂਏ ਨਾਲੇ ਤੇ ਰਜਵਾਹੇ ਬਣਾਏ ਜਾ ਚੁੱਕੇ ਹਨ ਜਿਥੇ ਲੋਕ ਭੁੱਲ ਚੁੱਕੇ ਸਨ ਕਿ ਇਥੇ ਨਹਿਰੀ ਪਾਣੀ ਪਹੁੰਚ ਸਕਦਾ ਹੈ | ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 'ਆਪ' ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਅੱਗੇ ਚੱਲ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੰਮ ਕਰ ਸਕਣ | ਇਸ ਮੌਕੇ ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਪਿ੍ਤਪਾਲ ਜੱਸੀ ਆਦਿ ਸਮੇਤ ਸ਼ਹਿਰ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗੀ ਵੱਡੀ ਜਿੱਤ-ਭੁੱਟਾ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੀ ਚੋਣ ਸੁਖਦੇਵ ਸਿੰਘ ਰਾਜ 411 ਵੋਟਾਂ ਨਾਲ ਜਿੱਤੇ-ਬਣੇ ਚੇਅਰਮੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।