31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਂਗਰਸ ਦੀ ਜਿੱਤ ਨਾਲ ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ-ਬੀਬੀ ਨਾਗਰਾ

ਅਜੀਤ ਡੈਸਕ 20-05-2026
ਫ਼ਤਹਿਗੜ• ਸਾਹਿਬ, 19 ਮਈ (ਬਲਜਿੰਦਰ ਸਿੰਘ)-ਅਗਾਮੀ 26 ਮਈ ਨੂੰ ਹੋਣ ਵਾਲੀਆਂ ਕੌਂਸਲ ਚੋਣਾਂ ਸਬੰਧੀ ਕਾਗ਼ਜ਼ ਵਾਪਸ ਲੈਣ ਦੀ ਪ੍ਰਕ੍ਰਿਆ ਸਮਾਪਤ ਹੋਣ ਤੋਂ ਬਾਅਦ ਚੋਣ ਅਖਾੜਾ ਪੂਰੀ ਤਰਾਂ ਨਾਲ ਭੱਖ ਗਿਆ ਹੈ | ਜਿਸ ਦੇ ਚੱਲਦਿਆਂ ਅੱਜ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਾਰਡ ਨੰਬਰ. 2, ਬਹਾਦਰਗੜ ਵਿਖੇ ਵੋਟਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ | ਉਨਾਂ ਕਿਹਾ ਕਿ ਨਗਰ ਕੌਂਸਲ ਵਿਚ ਕਾਂਗਰਸ ਪਾਰਟੀ ਦੀ ਜਿੱਤ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਬੀਬੀ ਨਾਗਰਾ ਨੇ ਵਾਰਡ ਦੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਬੈਨੀਪਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਦਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸੁਖਪਾਲ ਸਿੰਘ, ਦਵਿੰਦਰ ਸਿੰਘ, ਮਹਿੰਦਰਪਾਲ ਸਿੰਘ, ਨੰਬਰਦਾਰ ਸੋਨਾ, ਭੁਪਿੰਦਰ ਸਿੰਘ, ਰਤਨ ਸਿੰਘ, ਸਤਨਾਮ ਸਿੰਘ ਨਾਮਧਾਰੀ, ਰਿੰਕੂ ਤੁਲਾਣੀ, ਬਲਜੀਤ ਕੌਰ, ਇੰਦਰਜੀਤ ਕੌਰ, ਪੁਸ਼ਪਿੰਦਰ ਕੌਰ, ਕਮਲਜੀਤ ਕੌਰ, ਰਾਜਿੰਦਰ ਕੌਰ ਅਤੇ ਦਪਿੰਦਰ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵੇਰਕਾ ਮਿਲਕ ਪਲਾਂਟ ਨੇ ਦੁਧਾਰੂ ਪਸ਼ੂਆਂ ਦੀ ਕੁਦਰਤੀ ਮੌਤ ਦੇ ਮੁਆਵਜ਼ੇ ਵਜੋਂ 2 ਲੱਖ 10 ਹਜ਼ਾਰ ਰੁਪਏ ਦੇ ਚੈੱਕ ਪਸ਼ੂ ਪਾ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਗਰਮਾਇਆ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।