31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ

ਅਜੀਤ ਡੈਸਕ 20-05-2026
ਪਟਿਆਲਾ, 19 ਮਈ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵਿਖੇ 20 ਮਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੇ.ਟੀ.ਐਮ. ਦੇ ਨਿਯੋਜਕ ਵਲੋਂ ਫ਼ੀਲਡ ਅਫ਼ਸਰ ਦੀਆਂ ਆਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ•ਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਪਟਿਆਲਾ ਨੇ ਦੱਸਿਆ ਕਿ ਪੇ.ਟੀ.ਐਮ. ਦੇ ਨਿਯੋਜਕ ਵਲੋਂ ਫ਼ੀਲਡ ਅਫ਼ਸਰ ਦੀਆਂ ਆਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ | ਇਨ੍ਹਾਂ ਆਸਾਮੀਆਂ ਲਈ ਕੇਵਲ ਮਰਦ ਉਮੀਦਵਾਰ ਜਿਨ•ਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ ਅਤੇ ਗਰੈਜੂਏਸ਼ਨ ਉਮਰ 18 ਤੋਂ 37 ਸਾਲ ਹੋਵੇ ਉਹ ਇੰਟਰਵਿਊ ਦੇ ਸਕਦੇ ਹਨ | ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਨਾਲ ਲੈ ਕੇ ਮਿਤੀ 20 ਮਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿਚ ਹਿੱਸਾ ਲੈਣ |
ਪਿਛਲੀ ਖ਼ਬਰ ਡਾ. ਕਮਲਦੀਪ ਦੇ ਕਤਲ ਕੇਸ 'ਚ ਨਹੀਂ ਹੋਈ ਹਾਲੇ ਤੱਕ ਕੋਈ ਗਿ੍ਫ਼ਤਾਰੀ ਅਗਲੀ ਖ਼ਬਰ ਸਕੂਲਾਂ ਦਾ ਸਮਾਂ ਬਦਲਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।