ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸੀਨੀਅਰ ਮੀਤ ਪ੍ਰਧਾਨ ਤੇ ਸਮਾਜ ਸੇਵਕ ਡਾ. ਮਨਜੀਤ ਸਿੰਘ ਨੰਬਰਦਾਰ ਦੇ ਮਾਤਾ ਬਲਵਿੰਦਰ ਕੌਰ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਕਲਗ਼ੀਧਰ ਸਾਹਿਬ ਪਿੰਡ ਲੁਹਾਰ ਮਾਜਰਾ ਕਲਾਂ ਵਿਖੇ ਹੋਇਆ | ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ | ਉਪਰੰਤ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਇੰਚਾਰਜ ਹਲਕਾ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਘੋਲਾ, ਬਲਵਿੰਦਰ ਸਿੰਘ ਸਾਬਕਾ ਸਰਪੰਚ ਡਡਹੇੜੀ ਅਤੇ ਭਾਜਪਾ ਆਗੂ ਪੁਨੀਤ ਗੋਇਲ ਨੇ ਮਾਤਾ ਬਲਵਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਾਤਾ ਦੀ ਫੁੱਲਵਾੜੀ ਦੇ ਫੁੱਲ ਜੋ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਹਨ, ਇਹ ਸਭ ਕੁੱਝ ਮਾਤਾ ਬਲਵਿੰਦਰ ਕੌਰ ਦੁਆਰਾ ਆਪਣੇ ਬੱਚਿਆਂ ਨੂੰ ਦਿੱਤੇ ਗਏ ਚੰਗੇ ਸੰਸਕਾਰਾਂ ਦੀ ਬਦੌਲਤ ਹੀ ਸੰਭਵ ਹੈ | ਬੁਲਾਰਿਆਂ ਨੇ ਕਿਹਾ ਕਿ ਮਾਤਾ ਬਲਵਿੰਦਰ ਕੌਰ ਨੇ ਜਿੱਥੇ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਇਆ, ਉੱਥੇ ਹੀ ਆਪਣੇ ਪਤੀ ਤੇਜਾ ਸਿੰਘ ਦੀਆਂ ਸਮਾਜਿਕ ਤੇ ਰਾਜਨੀਤਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿਚ ਪੂਰਾ ਸਾਥ ਦਿੱਤਾ | ਉਨਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ | ਇਹੋ ਮਾਤਾ ਬਲਵਿੰਦਰ ਕੌਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਸ਼ਰਧਾਂਜਲੀ ਸਮਾਗਮ ਵਿਚ ਭਾਜਪਾ ਆਗੂ ਜਗਦੀਪ ਸਿੰਘ ਚੀਮਾ, ਅਕਾਲੀ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਭਿੰਦਰ ਸਿੰਘ, ਬਲਜਿੰਦਰ ਸਿੰਘ ਸੇਖੋਂ, ਸਾਬਕਾ ਸਰਪੰਚ ਗੁਰਿੰਦਰਪਾਲ ਸਿੰਘ ਹੈਪੀ, ਸਾਬਕਾ ਕੌਂਸਲਰ ਹਰਚੰਦ ਸਿੰਘ ਨਸਰਾਲੀ, ਸਤਪਾਲ ਸਿੰਘ ਸੱਤਾ, ਗੁਰਜੀਤ ਸਿੰਘ ਬਲਾਕ ਯੂਥ ਪ੍ਰਧਾਨ ਭਾਕਿਯੂ ਰਾਜੇਵਾਲ, ਮੇਜਰ ਸਿੰਘ ਭੜੀ, ਹਰਨੈਬ ਸਿੰਘ ਲੁਹਾਰਮਾਜਰਾ ਸਾਬਕਾ ਸਰਪੰਚ, ਭਾਜਪਾ ਆਗੂ ਇੰਜੀ. ਕੰਵਰਵੀਰ ਸਿੰਘ ਟੌਹੜਾ, ਮੁਕੰਦ ਸਿੰਘ, ਭਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਨੰਬਰਦਾਰ ਸਿਕੰਦਰ ਸਿੰਘ ਨਸਰਾਲੀ, ਜਗਤਾਰ ਸਿੰਘ ਗਿੱਲ, ਭਗਵੰਤ ਸਿੰਘ ਬਿੱਟੂ, ਡਾ. ਨਿਰਮਲ ਸਿੰਘ, ਗੁਰਦੀਪ ਸਿੰਘ ਤੇ ਬਲਜਿੰਦਰ ਸਿੰਘ ਜਸੜ, ਬਲਵਿੰਦਰ ਸਿੰਘ ਬਿੱਟੂ, ਗੁਰਮੀਤ ਸਿੰਘ ਅਲੌੜ, ਤਿਲਕ ਰਾਜ ਤਲਵਾੜ, ਰਾਹੁਲ ਸੋਫ਼ਤ, ਟੋਨੀ ਰਾਏਪੁਰ ਮਾਜਰੀ, ਭੁਪਿੰਦਰ ਸਿੰਘ ਸੰਧੂ, ਜਗਤਾਰ ਸਿੰਘ ਬਿੱਟੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪੰਚ, ਸਰਪੰਚ, ਨੰਬਰਦਾਰ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਸਨੇਹੀ ਵੀ ਸ਼ਾਮਿਲ ਸਨ |