30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅਗਸਤ 2026 'ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ- ਜ਼ਿਲ੍ਹਾ ਤੇ ਸੈਸ਼ਨ ਜੱਜ

ਅਜੀਤ ਡੈਸਕ 20-05-2026
ਫ਼ਤਹਿਗੜ੍ਹ ਸਾਹਿਬ, 19 ਮਈ (ਬਲਜਿੰਦਰ ਸਿੰਘ)-ਸੁਪਰੀਮ ਕੋਰਟ ਵਲੋਂ ਲੰਮੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸਮਾਧਾਨ ਸਮਾਰੋਹ-2026 ਅਧੀਨ 21, 22 ਅਤੇ 23 ਅਗਸਤ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਇਹ ਪਹਿਲ ਮਾਣਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ, ਜਿਸ ਦਾ ਮਕਸਦ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ਼ ਪ੍ਰਦਾਨ ਕਰਨਾ ਹੈ | ਜ਼ਿਲਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੇ ਮਹੱਤਵ ਅਤੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਚਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ਨਿਪਟਾਏ ਜਾ ਸਕਣ ਵਾਲੇ ਯੋਗ ਮਾਮਲਿਆਂ ਨੂੰ ਸੁਣਵਾਈ ਲਈ ਲਿਆ ਜਾਵੇਗਾ | ਇਨਾਂ ਵਿਚ ਵਿਆਹਿਕ ਅਤੇ ਪਰਿਵਾਰਕ ਵਿਵਾਦ, ਮੋਟਰ ਹਾਦਸਾ ਕਲੇਮ, ਸਰਵਿਸ, ਭੂਮੀ ਅਧਿਗ੍ਰਹਿਣ, ਉਪਭੋਗਤਾ ਵਿਵਾਦ, ਬੈਂਕ ਰਿਕਵਰੀ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਨਾਲ ਸਬੰਧਿਤ ਚੈੱਕ ਬਾਊਾਸ ਅਤੇ ਹੋਰ ਸਿਵਲ ਅਤੇ ਸਮਝੌਤਾਯੋਗ ਮਾਮਲੇ ਸ਼ਾਮਿਲ ਹੋ ਸਕਦੇ ਹਨ | ਇਸ ਵਿਸ਼ੇਸ਼ ਲੋਕ ਅਦਾਲਤ ਤੋਂ ਪੱਖਕਾਰਾਂ ਨੂੰ ਤੇਜ਼ ਅਤੇ ਸਹਿਮਤੀ ਆਧਾਰਿਤ ਰਾਹਤ ਪ੍ਰਾਪਤ ਕਰਨ ਲਈ ਇਕ ਪ੍ਰਭਾਵਸ਼ਾਲੀ ਮੰਚ ਮਿਲੇਗਾ, ਜਿਸ ਨਾਲ ਲੰਬੇ ਮੁਕੱਦਮਿਆਂ ਤੋਂ ਬਚਾਅ, ਸਮੇਂ ਅਤੇ ਧਨ ਦੀ ਬੱਚਤ ਅਤੇ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਪ੍ਰੋਤਸਾਹਨ ਮਿਲੇਗਾ | ਇਸ ਦੇ ਨਾਲ ਹੀ ਇਹ ਪਹਿਲ ਅਦਾਲਤਾਂ ਵਿਚ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਏਗੀ | ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਸ਼ੋਕ ਕੁਮਾਰ ਚੌਹਾਨ ਵਲੋਂ ਵਕੀਲ ਭਾਈਚਾਰੇ, ਪੱਖਕਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਧਾਨ ਸਮਾਰੋਹ-2026 ਵਿਚ ਵੱਧ-ਚੜ ਕੇ ਹਿੱਸਾ ਲੈਣ ਅਤੇ ਇਸ ਮਹੱਤਵਪੂਰਨ ਪਹਿਲ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |
ਪਿਛਲੀ ਖ਼ਬਰ ਤੇਲ ਕੀਮਤਾਂ ਵਿਚ ਵਾਧੇ ਨਾਲ ਕਿਸਾਨਾਂ ਤੇ ਆਮ ਲੋਕਾਂ 'ਤੇ ਪਿਆ ਵੱਡਾ ਆਰਥਿਕ ਬੋਝ-ਗੁਰਦੀਪ ਜੰਜੂਆ ਅਗਲੀ ਖ਼ਬਰ ਐਮ.ਜੀ. ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਟੈਲੇਂਟ ਹੰਟ ਪੋ੍ਰਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।