ਅਮਲੋਹ, 19 ਮਈ (ਕੇਵਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ ਨੂੰ ਜ਼ਿਲਾ ਪ੍ਰੀਸ਼ਦ ਫ਼ਤਹਿਗੜ ਸਾਹਿਬ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਹਲਕਾ ਅਮਲੋਹ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਮੌਕੇ 'ਆਪ' ਆਗੂ ਭਲਵਾਨ ਯਾਦਵਿੰਦਰ ਸਿੰਘ ਲੱਖੀ ਸਲਾਣਾ ਵਲੋਂ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ | ਭਲਵਾਨ ਲੱਖੀ ਸਲਾਣਾ ਨੇ ਕਿਹਾ ਕਿ ਇਹ ਹਲਕਾ ਅਮਲੋਹ ਲਈ ਮਾਣ ਵਾਲੀ ਗੱਲ ਹੈ ਕਿ ਇਲਾਕੇ ਦੇ ਆਗੂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨਾਂ ਕਿਹਾ ਕਿ ਸ਼ਿੰਗਾਰਾ ਸਿੰਘ ਸਲਾਣਾ ਦੀ ਨਿਯੁਕਤੀ ਨਾਲ ਲੋਕਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ | ਇਸ ਮੌਕੇ ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਲਖਵੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ |