25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੈਨਸ਼ਨਰਜ਼ ਤੇ ਮੁਲਾਜ਼ਮ ਸਾਥੀ 'ਆਪ' ਸਰਕਾਰ ਨੂੰ ਚੱਲਦਾ ਕਰਨ ਵਿਚ ਅਹਿਮ ਰੋਲ ਨਿਭਾਉਣਗੇ-ਆਗੂ

ਡਿਵੀਜ਼ਨ ਦਫ਼ਤਰ ਸਰਹਿੰਦ ਦੇ ਗੇਟ ਅੱਗੇ ਪੰਜਾਬ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰਜ਼ ਵਿਰੋਧੀ ਵਤੀਰੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੈਨਸ਼ਨਰ ਸਾਥੀ | ਤਸਵੀਰ: ਕਰਨ <br/> 24-05-2026
ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਪੈਨਸ਼ਨਰਜ਼ ਐਸੋਸ਼ੀਏਸ਼ਨ ਡਿਵੀਜ਼ਨ ਸਰਹਿੰਦ ਦੇ ਪ੍ਰਧਾਨ ਰਛਪਾਲ ਸਿੰਘ ਦੀ ਅਗਵਾਈ ਹੇਠ ਸਟੇਟ ਕਮੇਟੀ ਦੇ ਸੱਦੇ 'ਤੇ ਪੈਨਸ਼ਨਰ ਸਾਥੀਆਂ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ, ਪੈਨਸ਼ਨਰਜ਼ ਵਿਰੋਧੀ ਅੜੀਅਲ ਵਤੀਰੇ ਦੇ ਖ਼ਿਲਾਫ਼ ਡਿਵੀਜ਼ਨ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਦੌਰਾਨ ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਬਕਾਇਆ ਮਹਿੰਗਾਈ ਭੱਤਾ ਦੇਣ ਦੀ ਬਜਾਏ ਕੋਰਟ ਵਿਚ ਸਟੇਅ ਆਰਡਰ ਲੈਣ ਦੀ ਕੋਸ਼ਿਸ਼ ਕਰਨੀ, 2.59 ਦਾ ਫੈਕਟਰ ਲਾਗੂ ਨਾ ਕਰਨਾ, ਪੇਅ-ਕਮਿਸ਼ਨ ਦਾ ਬਕਾਇਆ ਯਕਮੁਸ਼ਤ ਨਾ ਦੇਣਾ, 200 ਰੁਪਏ ਪ੍ਰਤੀ ਮਹੀਨਾ ਜਬਰੀ ਕਟੌਤੀ ਕਰਨੀ ਆਦਿ ਘਟੀਆ ਵਤੀਰੇ ਦੀ ਅਲੋਚਨਾ ਕਰਦਿਆਂ ਚੇਤਾਵਨੀ ਦਿੱਤੀ ਕਿ ਭਵਿੱਖ ਵਿਚ ਹੋਣ ਵਾਲੀਆਂ ਚੋਣਾਂ ਵਿਚ ਪੈਨਸ਼ਨਰਜ਼, ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਚੱਲਦਾ ਕਰਨ ਵਿਚ ਅਹਿਮ ਰੋਲ ਨਿਭਾਉਣਗੇ |
ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਅਵਤਾਰ ਸਿੰਘ ਲੌਂਗੀਆ, ਅਮਰੀਕ ਸਿੰਘ, ਜਸਪਾਲ ਸਿੰਘ ਔਜਲਾ, ਸੰਤੋਖ ਸਿੰਘ, ਨਰਿੰਦਰ ਕੁਮਾਰ ਅਤੇ ਗੁਰਦਰਸ਼ਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ | ਅਖੀਰ ਵਿਚ ਰਛਪਾਲ ਸਿੰਘ ਪ੍ਰਧਾਨ ਡਿਵੀਜ਼ਨ ਸਰਹਿੰਦ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿਚ ਹੋਣ ਵਾਲੇ ਸੰਘਰਸ਼ਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜੀ.ਟੀ.ਯੂ. ਵਲੋਂ 2 ਜੂਨ ਨੂੰ ਸਿੱਖਿਆ ਭਵਨ ਮੋਹਾਲੀ ਵਿਖੇ ਰੋਸ ਮੁਜ਼ਾਹਰਾ ਤੇ ਰੈਲੀ ਕਰਨ ਦਾ ਐਲਾਨ ਅਗਲੀ ਖ਼ਬਰ ਅਮਰੀਕਾ-ਈਰਾਨ ਦੇ ਵਾਰਤਾਕਾਰ ਸਮਝੌਤੇ ਦੇ ਬਹੁਤ ਨੇੜੇ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।