25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੈਨਸ਼ਨਰਾਂ ਨੇ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਦਿੱਤਾ ਸੱਦਾ

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਤੇ ਪੈਨਸ਼ਨਰ ਸਾਥੀ | ਤਸਵੀਰ: ਕਰਨ <br/> 24-05-2026
ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਪੈਨਸ਼ਨ ਭਵਨ ਵਿਖੇ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਸੰਚਾਲਨ ਧਰਮ ਪਾਲ ਆਜ਼ਾਦ ਨੇ ਕੀਤਾ | ਮੀਟਿੰਗ ਵਿਚ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਮੁਲਾਜ਼ਮਾਂ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਰੈਲੀ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਹਰਚੰਦ ਸਿੰਘ ਪੰਜੋਲੀ ਨੇ ਦੱਸਿਆ ਕਿ ਰੈਲੀ ਵਿਚ ਫ਼ੈਸਲਾ ਕੀਤਾ ਗਿਆ ਕਿ ਨਗਰ ਨਿਗਮ, ਨਗਰ ਪਾਲਿਕਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕੀਤਾ ਜਾਵੇ, ਜੂਨ ਮਹੀਨੇ ਵਿਚ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ, ਜੁਲਾਈ ਅਗਸਤ ਮਹੀਨੇ ਵਿਚ ਵਿਧਾਇਕਾਂ ਦੇ ਘਰ ਅੱਗੇ ਘੜਾ ਭੰਨ ਮੁਜ਼ਾਹਰੇ ਅਤੇ ਅਕਤੂਬਰ ਮਹੀਨੇ ਵਿਚ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ | ਜਸਵਿੰਦਰ ਸਿੰਘ ਆਹਲੂਵਾਲੀਆ ਨੇ ਕੋਰਟਾਂ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ | ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੇ ਵਤੀਰੇ ਦੀ ਪੁਰਜ਼ੋਰ ਨਿੰਦਾ ਕਰਦੇ ਹੋਏ ਮੰਗ ਕੀਤੀ ਕਿ ਸਾਰਿਆਂ ਨੂੰ 60 ਫ਼ੀਸਦੀ ਡੀ.ਏ ਕੇਂਦਰ ਦੀ ਤਰਜ਼ 'ਤੇ ਦਿੱਤਾ ਜਾਵੇ, 2.59 ਦਾ ਗੁਣਾਂਕ, ਨੈਸ਼ਨਲ ਫਿਕਸਸੇਸ਼ਨ ਲਾਗੂ ਕੀਤੀ ਜਾਵੇ | 7ਵੇਂ ਪੇ ਕਮਿਸ਼ਨ ਦਾ ਗਠਨ ਕੀਤਾ ਜਾਵੇ | ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲੇ ਲਿਖਤੀ ਰੂਪ ਵਿਚ 28 ਮਈ ਤੱਕ ਜਨਰਲ ਸਕੱਤਰ ਧਰਮ ਪਾਲ ਆਜ਼ਾਦ ਕੋਲ ਦੇਣ ਤਾਂ ਜੋ ਏ.ਡੀ.ਸੀ ਨਾਲ ਮੀਟਿੰਗ ਦਾ ਸਿਲਸਿਲਾ ਮੁੜ ਸ਼ੁਰੂ ਕੀਤਾ ਜਾ ਸਕੇ | ਮੀਟਿੰਗ ਨੂੰ ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬਸੀ ਪਠਾਣਾਂ, ਭਗਵੰਤ ਰਾਏ, ਕਰਨੈਲ ਸਿੰਘ ਵਜ਼ੀਰਾਬਾਦ, ਸ਼ਿਵਨਾਥ, ਦਰਬਾਰਾ ਸਿੰਘ ਕਿ੍ਸ਼ਨ ਲਾਲ ਚਨਾਰਥਲ ਨੇ ਵੀ ਸੰਬੋਧਨ ਕੀਤਾ |
ਅੰਤ ਵਿਚ ਹਰਜੀਤ ਸਿੰਘ ਤਰਖ਼ਾਣ ਮਾਜਰਾ ਨੇ ਮੈਂਬਰਾਂ ਦਾ ਧੰਨਵਾਦ ਕੀਤਾ, ਐਲਾਨਨਾਮੇ ਵਿਚ ਆਈਆਂ ਮੱਦਾਂ ਨੂੰ ਪਾਸ ਕਰਵਾਇਆ ਅਤੇ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ | ਮੀਟਿੰਗ ਵਿਚ ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ ਕਲੌਂਦੀ, ਹਰਪਾਲ ਸਿੰਘ, ਉਮ ਪ੍ਰਕਾਸ਼, ਹਰਬੰਸ ਸਿੰਘ ਗਰਚਾ, ਮੱਘਰ ਸਿੰਘ, ਸੇਵਕ ਸਿੰਘ, ਸੁੱਚਾ ਸਿੰਘ ਨਬੀਪੁਰ, ਮਹਿੰਦਰ ਸਿੰਘ ਜੱਲ੍ਹਾ, ਸੁਖਚੈਨ ਸਿੰਘ, ਤਰਸੇਮ ਸਿੰਘ ਬਧੌਛੀ, ਬਲਬੀਰ ਸਿੰਘ, ਰਾਮ ਰਾਜ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ ਇੰਸਾਂ, ਗੁਰਦੀਪ ਸਿੰਘ, ਰਾਮ ਕਰਨ, ਬੰਤ ਸਿੰਘ, ਜਰਨੈਲ ਸਿੰਘ, ਰਾਜਵਿੰਦਰ ਸਿੰਘ ਵੀ ਹਾਜ਼ਰ ਸਨ | ਇਹ ਜਾਣਕਾਰੀ ਪ੍ਰੈਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦਿੱਤੀ |
ਪਿਛਲੀ ਖ਼ਬਰ ਸੀ. ਬੀ. ਐਸ. ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸ਼ਵ 'ਵਰਸਿਟੀ ਤੇ ਸ਼ੈਲੀ ਨਰਸਿੰਗ ਹੋਮ ਸਰਹਿੰਦ ਦਰਮਿਆਨ ਵਿੱਦਿਅਕ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।