25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੀ. ਬੀ. ਐਸ. ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੀ ਖ਼ੁਸ਼ੀ 'ਚ ਸਮਾਗਮ ਕਰਵਾਇਆ

ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ•, 23 ਮਈ (ਇਕਬਾਲਦੀਪ ਸੰਧੂ)-ਗੋਬਿੰਦਗੜ ਪਬਲਿਕ ਸਕੂਲ ਵਿਚ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਦੀ ਖ਼ੁਸ਼ੀ ਵਿਚ 'ਬਲੇਸਿੰਗ ਸੈਰੇਮਨੀ' ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੀਆਂ ਉਪਲੱਬਧੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਸਮਾਗਮ ਦੀ ਸ਼ੁਰੂਆਤ ਵਿਚ ਵਿਦਿਆਰਥੀਆਂ ਦੀਆਂ ਉਪਲੱਬਧੀਆਂ 'ਤੇ ਆਧਾਰਿਤ ਝਲਕੀਆਂ ਦੀ ਪੇਸ਼ਕਾਰੀ ਪੇਸ਼ ਕੀਤੀ ਗਈ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਯੋਗਦਾਨ ਅਤੇ ਮਾਪਿਆਂ ਦੇ ਸਹਿਯੋਗ ਦੀ ਪ੍ਰਸੰਸਾ ਕੀਤੀ | ਉਨਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਮੁੰਡਿਆਂ ਅਤੇ ਕੁੜੀਆਂ ਲਈ ਮਾਡਲਿੰਗ ਤੇ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ | ਵਿਦਿਆਰਥੀਆਂ ਵਲੋਂ ਗੀਤ ਅਤੇ ਭਾਸ਼ਣ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾਇਆ | ਇਸ ਮੌਕੇ ਦੀਵਾ ਆਫ਼ ਦ ਡੇਅ, ਕਾਨਫਿਡੈਂਟ ਵਾਕ, ਬੈਸਟ ਸਮਾਈਲ, ਰਾਈਜ਼ਿੰਗ ਸਟਾਰ, ਮਿਸਟਰ ਐਲੀਗੈਂਟ, ਮਿਸਟਰ ਡੈਸ਼ਿੰਗ, ਕਿੰਗ ਆਫ਼ ਦ ਰੈਂਪ ਅਤੇ ਮਿਸਟਰ ਸਟਾਈਲਿਸ਼ ਵਰਗੇ ਖ਼ਿਤਾਬ ਵੀ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਗਏ |
ਪਿਛਲੀ ਖ਼ਬਰ ਵਾਰਡ ਨੰਬਰ. 1 'ਚ 'ਆਪ' ਉਮੀਦਵਾਰ ਪੂਜਾ ਸ਼ਰਮਾ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਅਗਲੀ ਖ਼ਬਰ ਪੈਨਸ਼ਨਰਾਂ ਨੇ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਹਰਾਉਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।