25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਰਾਜ ਸਭਾ ਸੀਟਾਂ ਵੇਚਣ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹੋਵੇ-ਪੰਧੇਰ

ਅਜੀਤ ਡੈਸਕ 24-05-2026
ਖਮਾਣੋਂ, 23 ਮਈ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਪੰਧੇਰ ਸਾਬਕਾ ਸਕੱਤਰ ਪੰਜਾਬ ਕਾਂਗਰਸ ਕਮੇਟੀ ਨੇ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਆਮ ਆਦਮੀ ਪਾਰਟੀ 'ਤੇ ਰਾਜ ਸਭਾ ਸੀਟਾਂ ਵੇਚਣ ਦੇ ਲਗਾਏ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਦੇ ਇਸ ਬਿਆਨ ਤੋਂ ਸਪਸ਼ਟ ਹੈ ਕਿ ਕਿਵੇਂ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਰਾਜਨੀਤੀ ਅਤੇ ਨਿੱਜੀ ਹਿਤਾਂ ਲਈ ਵੇਚਿਆ ਗਿਆ ਸੀ ਅਤੇ ਉਨ੍ਹਾਂ ਦੇ ਇਸ ਬਿਆਨ ਨੇ ਇਸ ਭੈੜੀ ਸਚਾਈ ਨੂੰ ਬੇਨਕਾਬ ਕਰ ਦਿੱਤਾ ਹੈ | ਪੰਧੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਜਵਾਬ ਮੰਗਦੇ ਹਨ ਕਿ ਪੰਜਾਬ ਦੇ ਹਿਤ ਕਿਸ ਨੇ ਵੇਚੇ ਅਤੇ ਰਾਜ ਸਭਾ ਸੀਟਾਂ ਦਾ ਵਪਾਰ ਕਿਸ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ, ਜਿਨ੍ਹਾਂ ਲੋਕ ਫ਼ਤਵੇ ਨੂੰ ਲੁੱਟਿਆ ਅਤੇ ਇਸ ਦੇ ਸਵੈ-ਮਾਣ ਦਾ ਅਪਮਾਨ ਕੀਤਾ |
ਪਿਛਲੀ ਖ਼ਬਰ 'ਆਪ' ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਚੇਅਰਮੈਨ ਰਸ਼ਪਿੰਦਰ ਰਾਜਾ ਅਗਲੀ ਖ਼ਬਰ ਵਾਰਡ ਨੰਬਰ. 1 'ਚ 'ਆਪ' ਉਮੀਦਵਾਰ ਪੂਜਾ ਸ਼ਰਮਾ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।