25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਰਬਜੀਤ ਕੌਰ ਸ਼ਰਮਾ ਦੇ ਹੱਕ ਵਿਚ ਚੋਣ ਮੀਟਿੰਗ ਦੌਰਾਨ ਕਾਂਗਰਸ ਦੇ ਹੱਕ 'ਚ ਵੱਡਾ ਸਮਰਥਨ

ਅਜੀਤ ਡੈਸਕ 24-05-2026
ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਸਰਹਿੰਦ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ. 21 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਬਜੀਤ ਕੌਰ ਸ਼ਰਮਾ ਦੇ ਹੱਕ ਵਿਚ ਦਲਿਚੀ ਮਹੁੱਲਾ ਸਰਹਿੰਦ ਸ਼ਹਿਰ ਵਿਚ ਕਰਵਾਈ ਗਈ ਚੋਣ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਆਪਣਾ ਫ਼ੈਸਲਾ ਕਰਨ | ਕਿਉਂਕਿ ਕਾਂਗਰਸ ਸਰਕਾਰ ਦੌਰਾਨ ਸਰਹਿੰਦ ਸ਼ਹਿਰ ਅਤੇ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਸਨ, ਜਿਨ੍ਹਾਂ ਵਿਚ ਸੜਕਾਂ ਦੀ ਮੁਰੰਮਤ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਦੀਆਂ ਸੁਵਿਧਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਦੀਆਂ ਜ਼ਰੂਰਤਾਂ ਅਤੇ ਇਲਾਕੇ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਸਿਰਫ਼ ਉਮੀਦਵਾਰ ਚੁਣਨ ਦੀ ਚੋਣ ਨਹੀਂ, ਸਗੋਂ ਸਰਹਿੰਦ ਦੇ ਭਵਿੱਖ ਅਤੇ ਵਿਕਾਸ ਨੂੰ ਸਹੀ ਦਿਸ਼ਾ ਦੇਣ ਦੀ ਚੋਣ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸ਼ਹਿਰ ਦੇ ਵਿਕਾਸ ਨੂੰ ਮੁੜ ਲੀਹ 'ਤੇ ਲਿਆਉਣ | ਇਸ ਮੌਕੇ ਸਰਬਜੀਤ ਕੌਰ ਸ਼ਰਮਾ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਭਰਵੇਂ ਸਮਰਥਨ ਨਾਲ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣ ਰਹੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਜਿੱਤ ਤੋਂ ਬਾਅਦ ਵਾਰਡ ਦੀ ਹਰ ਸਮੱਸਿਆ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਸ਼ਾਹਬਾਜ਼ ਸਿੰਘ ਨਾਗਰਾ, ਐੱਡ. ਅਨਿਲ ਗੁਪਤਾ, ਸੰਜੀਵ ਸ਼ਰਮਾ, ਰਾਮੇਸ਼ ਸ਼ਰਮਾ, ਵਿਪੁਲ ਗੁਤਾ, ਰਾਕੇਸ਼ ਗੁਪਤਾ, ਵਰੁਣ ਸਿੰਗਲਾ, ਸ਼ਾਲੂ ਧੀਮਾਨ, ਮੁਕੇਸ਼ ਘਈ ਮਿੰਕੀ ਅਤੇ ਰਾਜੀਵ
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਵਾਰਡ ਨੰ. 17 ਦੀ ਉਮੀਦਵਾਰ ਮਨਪ੍ਰੀਤ ਕੌਰ ਦੇ ਹੱਕ 'ਚ ਕੀਤਾ ਘਰ-ਘਰ ਚੋਣ ਪ੍ਰਚਾਰ ਅਗਲੀ ਖ਼ਬਰ 'ਆਪ' ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਚੇਅਰਮੈਨ ਰਸ਼ਪਿੰਦਰ ਰਾਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।