26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਖੰਟ-ਮਾਨਪੁਰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 24-05-2026
ਸੰਘੋਲ, 23 ਮਈ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਮੈਰਿਟ ਲਿਸਟ ਵਿਚ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਜਸਵੰਤ ਕੌਰ ਨੇ ਦੱਸਿਆ ਕਿ ਪ੍ਰੀਖਿਆਵਾਂ ਦੌਰਾਨ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੀਆਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦਿਵਨੂਰ ਕੌਰ, ਜਪਜੀ ਕੌਰ ਅਤੇ ਦਸਵੀਂ ਸ਼੍ਰੇਣੀ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਪ੍ਰਭਨੂਰ ਕੌਰ ਨੂੰ ਪ੍ਰਬੰਧਕ ਕਮੇਟੀ ਮੈਂਬਰਾਂ ਸਵਰਨ ਸਿੰਘ ਸੰਧਾਰੀ ਮਾਜਰਾ, ਜਰਨੈਲ ਸਿੰਘ ਪੰਜਕੋਹਾ, ਪਵਨਜੀਤ ਸਿੰਘ ਮਾਨਪੁਰ ਅਤੇ ਸਮੂਹ ਸਕੂਲ ਸਟਾਫ਼ ਵਲੋਂ ਯਾਦਗਾਰੀ ਚਿੰਨ੍ਹ, ਮੈਡਲ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਜਸਵੰਤ ਕੌਰ ਨੇ ਬੱਚਿਆਂ ਦੀ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਅਤੇ ਮਾਪਿਆਂ ਦੀ ਯੋਗ ਅਗਵਾਈ ਨੂੰ ਦਿੱਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਵਾਸਤੇ ਹੋਰ ਵੀ ਹੌਸਲੇ ਨਾਲ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ | ਇਸ ਮੌਕੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਾਰਡ ਨੰ. 9 ਵਿਚ ਅਕਾਲੀ ਦਲ ਦੇ ਉਮੀਦਵਾਰ ਪਿ੍ਅੰਕਾ ਸ਼ਰਮਾ ਦੇ ਹੱਕ ਵਿਚ ਵੱਡਾ ਚੋਣ ਜਲਸਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਗ੍ਰੀਨਫੀਲਡਜ਼ ਸਕੂਲ ਨੇ ਲਗਾਈ ਛਬੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।