26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ. 27 'ਚ 'ਆਪ' ਉਮੀਦਵਾਰ ਪਲਵੀ ਸਿੰਗਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ

ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ੍ਹ, 23 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ. 27 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵੀ ਸਿੰਗਲਾ, ਪਤਨੀ ਸੰਚਿਤ ਸਿੰਗਲਾ 'ਆਪ' ਆਗੂ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਗਿਆ | ਰੋਡ ਸ਼ੋਅ ਦੌਰਾਨ ਇਲਾਕਾ ਵਾਸੀਆਂ ਵਲੋਂ ਭਰਪੂਰ ਸਮਰਥਨ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਖ਼ਾਸ ਤੌਰ 'ਤੇ ਸ਼ਮੂਲੀਅਤ ਕਰਦੇ ਹੋਏ ਲੋਕਾਂ ਨੂੰ ਸੰਬੋਧਨ ਕੀਤਾ | ਉਨਾਂ ਕਿਹਾ ਕਿ 'ਆਪ' ਸ਼ਹਿਰ ਦੇ ਸਰਬਪੱਖੀ ਵਿਕਾਸ, ਬਿਹਤਰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਲਈ ਵਚਨਬੱਧ ਹੈ | ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਵਾਰਡ ਦੇ ਸੁਨਹਿਰੇ ਭਵਿੱਖ ਅਤੇ ਵਿਕਾਸ ਲਈ ਪਲਵੀ ਸਿੰਗਲਾ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਇਆ ਜਾਵੇ, ਵਿਧਾਇਕ ਬੜਿੰਗ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਭਾਰੀ ਸਮਰਥਨ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਇਸ ਵਾਰ ਨਗਰ ਕੌਂਸਲ ਚੋਣਾਂ ਵਿਚ 'ਆਪ' ਸ਼ਾਨਦਾਰ ਜਿੱਤ ਦਰਜ ਕਰੇਗੀ | ਪਲਵੀ ਸਿੰਗਲਾ ਨੇ ਕਿਹਾ ਕਿ ਜੇਕਰ ਇਲਾਕਾ ਵਾਸੀ ਉਨ•ਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਹਰ ਇਲਾਕੇ ਵਿਚ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ | ਉਨਾਂ ਕਿਹਾ ਕਿ 'ਆਪ' ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਹਮੇਸ਼ਾ ਆਮ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਕੰਮ ਕਰਦੀ ਆਈ ਹੈ |
ਪਿਛਲੀ ਖ਼ਬਰ ਵਾਰਡ ਨੰਬਰ. 16 'ਚ ਭਾਜਪਾ ਉਮੀਦਵਾਰ ਰਾਜੀਵ ਵਰਮਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਅਗਲੀ ਖ਼ਬਰ ਵਾਰਡ ਨੰ. 9 ਵਿਚ ਅਕਾਲੀ ਦਲ ਦੇ ਉਮੀਦਵਾਰ ਪਿ੍ਅੰਕਾ ਸ਼ਰਮਾ ਦੇ ਹੱਕ ਵਿਚ ਵੱਡਾ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।