26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰਬਰ. 16 'ਚ ਭਾਜਪਾ ਉਮੀਦਵਾਰ ਰਾਜੀਵ ਵਰਮਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ

ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ੍ਹ, 23 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿਚ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸੇ ਕੜੀ ਤਹਿਤ ਵਾਰਡ ਨੰਬਰ. 16 ਤੋਂ ਭਾਜਪਾ ਦੇ ਉਮੀਦਵਾਰ ਰਾਜੀਵ ਵਰਮਾ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਲੋਕਾਂ ਨੂੰ ਪਾਰਟੀ ਉਮੀਦਵਾਰ ਦੇ ਹੱਕ ਵਿਚ ਇਕੱਠੇ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸ. ਬਰਾੜ ਨੇ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਪਾਰਟੀ ਵਲੋਂ ਸ਼ਹਿਰ ਦੇ ਹਰ ਵਾਰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ | ਉਨਾਂ ਕਿਹਾ ਕਿ ਰਾਜੀਵ ਵਰਮਾ ਇਕ ਇਮਾਨਦਾਰ ਅਤੇ ਮਿਹਨਤੀ ਉਮੀਦਵਾਰ ਹਨ, ਜਿਨਾਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ | ਉਨਾਂ ਕਿਹਾ ਕਿ ਵਾਰਡ ਨੰਬਰ. 16 ਦੇ ਸਰਵਪੱਖੀ ਵਿਕਾਸ ਲਈ ਰਾਜੀਵ ਵਰਮਾ ਨੂੰ ਜਿਤਾਉਣਾ ਸਮੇਂ ਦੀ ਲੋੜ ਹੈ | ਭਾਜਪਾ ਦੀ ਜਿੱਤ ਨਾਲ ਇਲਾਕੇ ਵਿਚ ਵਿਕਾਸ ਦੇ ਨਵੇਂ ਰਾਹ ਖੁੱਲਣਗੇ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਉਮੀਦਵਾਰ ਰਾਜੀਵ ਵਰਮਾ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਾਰਡ ਦੇ ਹਰ ਘਰ ਅਤੇ ਹਰ ਪਰਿਵਾਰ ਨਾਲ ਜੁੜਿਆ ਹੋਏ ਹਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨਗੇ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਾਰਡ ਨਿਵਾਸੀ, ਸਮਰਥਕ, ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ. 27 'ਚ 'ਆਪ' ਉਮੀਦਵਾਰ ਪਲਵੀ ਸਿੰਗਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।