26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਫ਼ਿਲਮੀ ਸਿਤਾਰਿਆਂ ਨੇ ਹਰਪ੍ਰੀਤ ਸਿੰਘ ਪਿ੍ੰਸ ਦੇ ਹੱਕ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ੍ਹ, 23 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਵਾਰਡ ਨੰ. 28 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੇ ਹੱਕ ਵਿਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ, ਕਰਮਜੀਤ ਅਨਮੋਲ ਅਤੇ ਦੇਵ ਖਰੋਡ ਵਲੋਂ ਵਿਸ਼ਾਲ ਚੋਣ ਰੈਲੀ ਕੱਢ ਕੇ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ, ਜਿਸ ਦੌਰਾਨ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਖ਼ਾਸ ਗੱਲ ਇਹ ਹੈ ਕਿ ਹਰਪ੍ਰੀਤ ਸਿੰਘ ਪਿ੍ੰਸ ਇਸ ਤੋਂ ਪਹਿਲਾਂ ਇਸੇ ਵਾਰਡ ਤੋਂ ਦੋ ਵਾਰ ਕੌਂਸਲਰ ਚੁਣੇ ਜਾ ਚੁੱਕੇ ਹਨ ਅਤੇ ਹੁਣ ਉਹ ਤੀਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਵਾਰਡ ਵਿਚ ਹੋਈ ਭਾਰੀ ਇਕੱਠ ਵਾਲੀ ਰੈਲੀ ਦੌਰਾਨ ਤਿੰਨਾਂ ਕਲਾਕਾਰਾਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਪ੍ਰੀਤ ਸਿੰਘ ਪਿ੍ੰਸ ਸਿਰਫ਼ ਇਕ ਸਿਆਸੀ ਆਗੂ ਨਹੀਂ, ਸਗੋਂ ਮਿਹਨਤੀ, ਇਮਾਨਦਾਰ, ਨਿਮਰ ਸੁਭਾਅ ਅਤੇ ਸਾਫ਼ ਦਿਲ ਵਾਲੇ ਇਨਸਾਨ ਹਨ | ਉਨ੍ਹਾਂ ਕਿਹਾ ਕਿ ਸਾਡਾ ਹਰਪ੍ਰੀਤ ਸਿੰਘ ਪਿ੍ੰਸ ਨਾਲ ਸਾਲਾਂ ਪੁਰਾਣਾ ਅਤੇ ਗੂੜ੍ਹਾ ਰਿਸ਼ਤਾ ਹੈ ਅਤੇ ਅਸੀਂ ਹਮੇਸ਼ਾ ਉਨ੍ਹਾਂ ਨੂੰ ਲੋਕਾਂ ਦੇ ਦੁੱਖ-ਸੁੱਖ ਵਿਚ ਖੜਿ੍ਹਆ ਦੇਖਿਆ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਅਜਿਹੇ ਆਗੂ ਬਹੁਤ ਘੱਟ ਮਿਲਦੇ ਹਨ ਜੋ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦੇ ਹੋਣ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਤੇ ਸ਼ਹਿਰ ਦਾ ਅਸਲ ਵਿਕਾਸ ਕਰਵਾਉਣਾ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਚਾਹੀਦਾ ਹੈ ਤਾਂ ਹਰਪ੍ਰੀਤ ਸਿੰਘ ਪਿ੍ੰਸ ਵਰਗੇ ਨੌਜਵਾਨ, ਸਰਗਰਮ ਅਤੇ ਜ਼ਿੰਮੇਵਾਰ ਆਗੂ ਨੂੰ ਜਿਤਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕੀਤੀ ਹੈ | ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਪਿ੍ੰਸ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਕਈ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਸਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉੱਥੇ ਹੀ ਹਰਪ੍ਰੀਤ ਸਿੰਘ ਪਿ੍ੰਸ ਨੇ ਰੈਲੀ ਵਿਚ ਪਹੁੰਚੇ ਲੋਕਾਂ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਵਾਸੀਆਂ ਵਲੋਂ ਉਨ੍ਹਾਂ ਨੂੰ ਭਰਪੂਰ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਲੋਕਾਂ ਨੇ ਇਕ ਵਾਰ ਫਿਰ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ |
ਪਿਛਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰੁਪਿੰਦਰ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਵਾਰਡਾਂ 'ਚ ਕੀਤਾ ਡੋਰ-ਟੂ-ਡੋਰ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।