26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰੁਪਿੰਦਰ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ੍ਹ, 23 ਮਈ (ਰਾਜੇਸ਼ ਸ਼ਰਮਾ)-ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਨਗਰ ਕੌਂਸਲ ਗੋਬਿੰਦਗੜ੍ਹ ਦੇ ਵਾਰਡ ਨੰ. 11 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰੁਪਿੰਦਰ ਕੌਰ ਦੇ ਹੱਕ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੀ ਹੈ | ਉਨ੍ਹਾਂ ਕਿਹਾ ਕਿ ਰੁਪਿੰਦਰ ਕੌਰ ਇਕ ਇਮਾਨਦਾਰ ਤੇ ਮਿਹਨਤੀ ਉਮੀਦਵਾਰ ਹਨ, ਜੋ ਵਾਰਡ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਰਡ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਸਿਤਾਰ ਮੁਹੰਮਦ ਲਿਬੜਾ, ਰਮਨਦੀਪ ਸਿੰਘ ਰੰਧਾਵਾ, ਹਰਪ੍ਰੀਤ ਸਿੰਘ ਰੰਧਾਵਾ, ਰਾਮ ਕੇਵਲ ਯਾਦਵ, ਨਵਰੀਤ ਸਿੰਘ ਵਿੱਕੀ, ਡਾ. ਮਨਮੋਹਨ ਕੌਸਲ, ਸੰਜੀਵ ਦੱਤਾ, ਜਗਵੀਰ ਸਿੰਘ ਸਲਾਣਾ, ਜਗਤਾਰ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ ਫੋਰਮੈਨ, ਮਾਸਟਰ ਧਿਆਨ ਸਿੰਘ, ਨਵਜੀਤ ਸਿੰਘ ਨਵੀ, ਗੁਰਪ੍ਰੀਤ ਸਿੰਘ ਸੋਨੂੰ, ਕਮਲਜੀਤ ਸਿੰਘ ਜੱਸੜਾਂ, ਜਗਰੂਪ ਸਿੰਘ ਜੱਸੜਾਂ, ਗੁਰਜੀਤ ਕੌਰ, ਮਲਕੀਤ ਸਿੰਘ, ਕਿ੍ਸ਼ਨ ਸਿੰਘ, ਸ਼ਿਵਜੀਤ ਸਿੰਘ ਅਤੇ ਸ਼ੰਭੂ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਵਾਰਡ ਨੰੰ. 23 ਵਿਖੇ ਬਲਜਿੰਦਰ ਕੌਰ ਦੇ ਹੱਕ 'ਚ ਚੋਣ ਜਲਸੇ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ਫ਼ਿਲਮੀ ਸਿਤਾਰਿਆਂ ਨੇ ਹਰਪ੍ਰੀਤ ਸਿੰਘ ਪਿ੍ੰਸ ਦੇ ਹੱਕ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।