26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਅਜੀਤ ਡੈਸਕ 24-05-2026
ਮੰਡੀ ਗੋਬਿੰਦਗੜ੍ਹ, 23 ਮਈ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਵਿਚ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ | ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਡੀ.ਐਸ.ਪੀ. ਅਮਲੋਹ ਬਿਕਰਮਜੀਤ ਸਿੰਘ ਘੁੰਮਣ ਦੀ ਨਿਗਰਾਨੀ ਅਤੇ ਐਸ.ਐਚ.ਓ. ਸੰਦੀਪ ਸਿੰਘ ਦੀ ਅਗਵਾਈ ਵਿਚ ਸ਼ਹਿਰ ਅੰਦਰ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੌਰਾਨ ਪੁਲਿਸ ਦੀਆਂ ਗੱਡੀਆਂ ਦੇ ਲੰਬੇ ਕਾਫ਼ਲੇ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਬੂਥਾਂ ਦੇ ਆਲੇ-ਦੁਆਲੇ ਮਾਰਚ ਕਰਦੇ ਹੋਏ ਲੋਕਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਅਤੇ ਨਿਡਰ ਹੋ ਕੇ ਵੋਟ ਦਾ ਇਸਤੇਮਾਲ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਡੀ.ਐਸ.ਪੀ. ਘੁੰਮਣ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ |
ਪਿਛਲੀ ਖ਼ਬਰ ਵਾਰਡ ਨੰ. 9 ਵਿਚ ਅਕਾਲੀ ਦਲ ਦੇ ਉਮੀਦਵਾਰ ਪਿ੍ਅੰਕਾ ਸ਼ਰਮਾ ਦੇ ਹੱਕ ਵਿਚ ਵੱਡਾ ਚੋਣ ਜਲਸਾ ਅਗਲੀ ਖ਼ਬਰ ਵਿਧਾਇਕ ਰਾਏ ਨੇ ਵਾਰਡ ਨੰੰ. 23 ਵਿਖੇ ਬਲਜਿੰਦਰ ਕੌਰ ਦੇ ਹੱਕ 'ਚ ਚੋਣ ਜਲਸੇ ਨੂੰ ਕੀਤਾ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।