26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰ. 9 ਵਿਚ ਅਕਾਲੀ ਦਲ ਦੇ ਉਮੀਦਵਾਰ ਪਿ੍ਅੰਕਾ ਸ਼ਰਮਾ ਦੇ ਹੱਕ ਵਿਚ ਵੱਡਾ ਚੋਣ ਜਲਸਾ

ਅਜੀਤ ਡੈਸਕ 24-05-2026
ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰ. 9 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ਅੰਕਾ ਸ਼ਰਮਾ ਦੇ ਹੱਕ ਵਿਚ ਚੋਣ ਜਲਸਾ ਕੀਤਾ ਗਿਆ | ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ, ਆਗੂਆਂ ਤੇ ਵਾਰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਅਕਾਲੀ ਦਲ ਨੂੰ ਭਰਵਾਂ ਸਮਰਥਨ ਦਿੱਤਾ | ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਹੁਣ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਯਾਦ ਕਰ ਰਹੇ ਹਨ ਅਤੇ ਪਾਰਟੀ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਉਤਸ਼ਾਹਿਤ ਹਨ | ਭੁੱਟਾ ਨੇ ਕਿਹਾ ਕਿ ਸ਼ਹਿਰਵਾਸੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣਗੇ | ਇਸ ਮੌਕੇ ਪਾਰਟੀ ਉਮੀਦਵਾਰ ਪਿ੍ਅੰਕਾ ਸ਼ਰਮਾ ਅਤੇ ਪੰਕਜ ਸ਼ਰਮਾ ਨੇ ਵਾਰਡ ਵਾਸੀਆਂ ਵਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਸਮਰਥਨ ਨਾਲ ਉਨ੍ਹਾਂ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵੱਧ-ਚੜ੍ਹ ਕੇ ਵੋਟਾਂ ਪਾ ਕੇ ਕਾਮਯਾਬ ਬਣਾਇਆ ਜਾਵੇ ਤਾਂ ਜੋ ਵਾਰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ | ਸਮਾਗਮ ਉਪਰੰਤ ਸ. ਭੁੱਟਾ ਨੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ | ਇਸ ਮੌਕੇ 'ਤੇ ਰਿੰਪੀ ਗਰੇਵਾਲ, ਗੁਰਦੀਪ ਸਿੰਘ ਨੌਲੱਖਾ, ਵਾਰਡ ਨੰਬਰ. 8 ਤੋਂ ਉਮੀਦਵਾਰ ਰਣਜੋਧਵੀਰ ਸਿੰਘ, ਡਾ. ਪਿ੍ਤਪਾਲ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਅਮਰੀਕ ਸਿੰਘ, ਸਿਮਰਨਜੀਤ ਸਿੰਘ, ਤਜਿੰਦਰ ਸਿੰਘ, ਤਰੁਣ ਕੁਮਾਰੀ, ਰਾਜਿੰਦਰ ਸਿੰਘ ਰਾਠੌਰ, ਮਹਿੰਦਰ ਸਿੰਘ, ਲਖਵਿੰਦਰ ਸਿੰਘ, ਦੀਦਾਰ ਸਿੰਘ ਤਰਲੋਕ ਸਿੰਘ, ਅਮਰ ਸਿੰਘ, ਹਰਜੀਤ ਸਿੰਘ, ਅਮਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਭੱਟ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰ. 6 ਅਤੇ 7 'ਚ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਸਾਬਕਾ ਵਿਧਾਇਕ ਨਾਗਰਾ ਨੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।