26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਵਾਰਡ ਨੰ. 6 ਅਤੇ 7 'ਚ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਸਾਬਕਾ ਵਿਧਾਇਕ ਨਾਗਰਾ ਨੇ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 24-05-2026
ਫ਼ਤਹਿਗੜ੍ਹ ਸਾਹਿਬ, 23 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ. 6 ਤੋਂ ਕਾਂਗਰਸੀ ਉਮੀਦਵਾਰ ਰਮਨ ਸਿੰਘ ਅਤੇ ਵਾਰਡ ਨੰਬਰ. 7 ਤੋਂ ਉਮੀਦਵਾਰ ਸੁਖਵਿੰਦਰ ਕੌਰ ਦੇ ਹੱਕ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਾਨੀਪੁਰ ਰੋਡ ਸਰਹਿੰਦ ਵਿਖੇ ਚੋਣ ਪ੍ਰਚਾਰ ਕੀਤਾ | ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੀ ਹੈ | ਨਾਗਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਰਡ ਨੰਬਰ. 6 ਤੋਂ ਰਮਨ ਸਿੰਘ ਤੇ ਵਾਰਡ ਨੰਬਰ. 7 ਤੋਂ ਸੁਖਵਿੰਦਰ ਕੌਰ ਨੂੰ ਵੱਡੇ ਬਹੁਮਤ ਨਾਲ ਜਿਤਾ ਕੇ ਸ਼ਹਿਰ ਦੇ ਵਿਕਾਸ ਨੂੰ ਮੁੜ ਰਫ਼ਤਾਰ ਦੇਣ | ਨਾਗਰਾ ਨੇ ਕਿਹਾ ਕਿ ਸਰਹਿੰਦ ਦੇ ਹਰ ਵਾਰਡ ਵਿਚ ਲੋਕਾਂ ਵਲੋਂ ਕਾਂਗਰਸ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਵਿਰੋਧੀ ਪਾਰਟੀਆਂ ਵਿਚ ਘਬਰਾਹਟ ਦਾ ਮਾਹੌਲ ਹੈ | ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਅਰਵਿੰਦਰ ਸਿੰਘ ਬਿੱਟੂ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ, ਗੁਰਜੰਟ ਸਿੰਘ, ਐੱਡ. ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ ਲਾਡੀ, ਜਸਵੀਰ ਸਿੰਘ ਵੀਰਾ, ਸ਼ਿੰਦਰਪਾਲ ਸਿੰਘ, ਸਤਨਾਮ ਸਿੰਘ ਰਣਜੀਤ ਸਿੰਘ, ਸਤਪਾਲ ਸਿੰਘ ਅਤੇ ਬੱਬੂ ਟਿਵਾਣਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਆਗੂ ਇੰਦਰਵੰਸ਼ ਸਿੰਘ ਚੱਢਾ ਨੂੰ ਸਦਮਾ; ਮਾਤਾ ਦਾ ਦਿਹਾਂਤ, ਅੰਤਿਮ ਸੰਸਕਾਰ 'ਚ ਪੁੱਜੇ ਪਤਵੰਤੇ <br/> ਅਗਲੀ ਖ਼ਬਰ ਵਾਰਡ ਨੰ. 9 ਵਿਚ ਅਕਾਲੀ ਦਲ ਦੇ ਉਮੀਦਵਾਰ ਪਿ੍ਅੰਕਾ ਸ਼ਰਮਾ ਦੇ ਹੱਕ ਵਿਚ ਵੱਡਾ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।