14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ-ਵਿਧਾਇਕ ਲਖਵੀਰ ਰਾਏ

ਅਜੀਤ ਡੈਸਕ 25-05-2026
ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਹਕਲਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਾਰਡ ਨੰ. 22 ਤੋਂ ਉਮੀਦਵਾਰ ਜਸਬੀਰ ਸਿੰਘ ਬੰਟੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਅਤੇ ਜਿਨਾਂ ਦੁਆਰਾ ਪਿਛਲੇ ਕਈ ਸਾਲਾਂ ਦੌਰਾਨ ਵਾਰਡਾਂ ਦੇ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ | ਉਨਾਂ ਕਿਹਾ ਕਿ ਲੋਕ 'ਆਪ' ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ ਤਾਂ ਜੋ ਉਹ ਨਗਰ ਕੌਂਸਲ 'ਚ ਕੋਰਮ ਪੂਰਾ ਕਰ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਾ ਸਕਣ | ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਗਰ ਕੌਂਸਲ 'ਚ ਕਾਂਗਰਸ ਪਾਰਟੀ ਦਾ ਬਹੁਮਤ ਸੀ ਜੋ ਸ਼ਹਿਰ ਦੇ ਵਿਕਾਸ ਕਾਰਜ ਚ ਅੜਿੱਕਾ ਪਾਉਂਦੇ ਸਨ ਪਰ ਹੁਣ 'ਆਪ' ਦਾ ਬਹੁਮਤ ਹੋਣ ਤੇ ਸ਼ਹਿਰ ਨੂੰ ਹੋਰ ਸੰਵਾਰਿਆ ਜਾ ਸਕੇਗਾ ਤੇ ਲੰਮੇ ਸਮੇਂ ਤੋਂ ਅਟਕੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ | ਸਰਕਾਰ ਦੇ ਵਿਕਾਸ ਕਾਰਜਾਂ ਦੇ ਗੱਲ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਗਿਆ ਹੈ, ਜਿਸ ਸਦਕਾ ਵੀ ਸੂਬੇ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਤੇ ਉਹ 'ਆਪ' ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣਗੇ ਤੇ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਬਸੀ ਪਠਾਣਾਂ 'ਚ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ ਅਗਲੀ ਖ਼ਬਰ ਸ਼ਿਲਪਾ ਲੋਧੀ ਦੇ ਲਈ ਵਿਧਾਇਕ ਗੈਰੀ ਨੇ ਚੋਣ ਮੀਟਿੰਗ ਦੌਰਾਨ ਮੰਗੇ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।