24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਅੱਜ, ਸਮੁੱਚੇ ਪ੍ਰਬੰਧ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਸੰਬੰਧੀ ਪੋਲਿੰਗ ਪਾਰਟੀਆਂ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ 'ਚੋਂ ਚੋਣ ਸਮੱਗਰੀ ਪ੍ਰਾਪਤ ਕਰਦੀਆਂ ਟੀਮਾਂ ਚੋਣ ਸਮਗਰੀ ਲੈ ਕੇ ਪੋਲਿੰਗ ਬੂਥਾਂ ਵੱਲ ਨੂੰ ਰਵਾਨਾ ਹੋਣ ਸਮੇਂ ਪੋਲਿੰਗ ਪਾਰਟੀਆਂ ਅਤੇ ਚੋਣ ਸਮਗਰੀ ਪ੍ਰਾਪਤ ਕਰਨ ਮਗਰੋਂ ਜਾਂਚ ਕਰਦਾ ਹੋਇਆ ਚੋਣ ਅਮਲਾ | ਤਸਵੀਰਾਂ: ਕਰਨ <br/> 26-05-2026
ਫ਼ਤਹਿਗੜ੍ਹ ਸਾਹਿਬ, 25 ਮਈ (ਬਲਜਿੰਦਰ ਸਿੰਘ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਨੂੰ ਅੱਜ ਉਨ੍ਹਾਂ ਦੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਲਈ ਚੋਣ ਸਮਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਹਰੇਕ ਵੋਟਰ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਪੋਲਿੰਗ ਸਟੇਸ਼ਨਾਂ 'ਤੇ ਸ਼ਾਂਤੀ ਬਣਾਈ ਰੱਖਣ ਵਿਚ ਸਹਿਯੋਗ ਦੇਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਕੁਲ 23 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਸਬੰਧੀ ਪੋਲਿੰਗ ਪਾਰਟੀਆਂ ਨੂੰ ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ਕੀਤਾ ਗਿਆ, ਇਸੇ ਤਰ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਕੁਲ 29 ਵਾਰਡਾਂ 'ਚੋਂ 28 ਵਾਰਡਾਂ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਤੋਂ ਪੋਲਿੰਗ ਪਾਰਟੀਆਂ ਨੂੰ ਚੋਣ ਸਮਗਰੀ ਸਮੇਤ ਰਵਾਨਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਬਸੀ ਪਠਾਣਾਂ ਦੇ 15 ਵਾਰਡਾਂ ਲਈ ਆਈ.ਟੀ.ਆਈ. ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੇ 13 ਵਾਰਡਾਂ ਲਈ ਸਕੂਲ ਆਫ਼ ਐਮੀਨੈਂਸ ਖਮਾਣੋਂ ਤੋਂ ਪੋਲਿੰਗ ਪਾਰਟੀਆਂ ਨੂੰ ਸਮੇਤ ਚੋਣ ਸਮਗਰੀ ਰਵਾਨਾ ਕੀਤਾ ਗਿਆ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਵੋਟਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਸੁਖਾਵੇਂ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਵਿਚ 1057 ਅਧਿਕਾਰੀ ਤੇ ਕਰਮਚਾਰੀ ਅਤੇ ਸੁਰੱਖਿਆ ਪੱਖੋਂ 870 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 141 ਬੂਥ ਬਣਾਏ ਗਏ ਹਨ, ਜਿੰਨ੍ਹਾਂ 2 ਬੂਥਾਂ ਲਈ ਇਕ ਉਮੀਦਵਾਰ ਬਿਨਾਂ ਚੋਣ ਜੇਤੂ ਐਲਾਨਿਆ ਗਿਆ ਹੈ ਅਤੇ 139 ਬੂਥਾਂ ਲਈ ਪੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ | ਇਸ ਤੋਂ ਇਲਾਵਾ 50 ਬੂਥ ਸੰਵੇਦਨਸ਼ੀਲ ਹਨ ਅਤੇ 21 ਬੂਥ ਅਤਿ ਸੰਵੇਦਨਸ਼ੀਲ ਹਨ |
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਚਹਿਲ ਸਿੰਘ ਭੰਗੂ ਨੂੰ ਲੱਡੂਆਂ ਨਾਲ ਤੋਲਿਆ <br/> ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।