24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਪੰਚਾਇਤ ਚੋਣਾਂ ਲੋਕਤੰਤਰਿਕ ਤਰੀਕੇ ਨਾਲ ਕਰਵਾਈਆਂ ਜਾਣ-ਡਾ. ਨਰੇਸ਼ ਚੌਹਾਨ

ਅਜੀਤ ਡੈਸਕ 26-05-2026
ਖਮਾਣੋਂ, 25 ਮਈ (ਜੋਗਿੰਦਰ ਪਾਲ)- ਸਾਬਕਾ ਐਸ.ਐਮ.ਓ ਤੇ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਗਰ ਪੰਚਾਇਤ ਚੋਣਾਂ ਸੂਬੇ ਅੰਦਰ ਸਹੀ ਤੇ ਲੋਕਤੰਤਰ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ | ਉਨ੍ਹਾਂ ਖਮਾਣੋਂ ਅਤੇ ਬਸੀ ਪਠਾਣਾਂ ਨਗਰ ਪੰਚਾਇਤ ਦੀਆਂ ਹੋ ਰਹੀਆਂ ਚੋਣਾਂ ਨਾਲ ਸੰਬੰਧਿਤ ਇੱਥੋਂ ਦੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਖਮਾਣੋਂ 'ਚ 13 ਵਾਰਡਾਂ ਅਤੇ ਬਸੀ ਪਠਾਣਾਂ ਅੰਦਰ 15 ਵਾਰਡਾਂ ਦੀਆਂ ਚੋਣਾਂ ਨੂੰ ਅਮਨ ਸ਼ਾਂਤੀ ਤੇ ਲੋਕਤੰਤਰ ਤਰੀਕੇ ਨਾਲ ਨੇਪਰੇ ਚਾੜਿ੍ਹਆ ਜਾਵੇ ਤਾਂ ਜੋ ਲੋਕਾਂ 'ਚ ਲੋਕਤੰਤਰ ਅੰਦਰ ਵਿਸ਼ਵਾਸ ਵਧੇ ਅਤੇ ਲੋਕਾਂ ਅੰਦਰ ਚੋਣਾਂ ਨੂੰ ਲੈ ਕੇ ਡਰ ਅਤੇ ਸਹਿਮ ਦੇ ਮਾਹੌਲ ਨੂੰ ਦੂਰ ਕੀਤਾ ਜਾ ਸਕੇ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਰਾਰਤੀ ਅਨਸਰਾਂ ਨੂੰ ਪੋਲਿੰਗ ਬੂਥਾਂ ਤੋਂ ਦੂਰ ਰੱਖਿਆ ਜਾਵੇ ਤਾਂ ਜੋ ਅਮਨ ਅਮਾਨ ਨਾਲ ਸਹੀ ਤਰੀਕੇ ਨਾਲ ਚੋਣਾਂ ਨੇਪਰੇ ਚੜ ਸਕਣ |
ਪਿਛਲੀ ਖ਼ਬਰ ਸੂਬੇ ਦੇ ਸਰਬਪੱਖੀ ਵਿਕਾਸ ਲਈ 'ਆਪ' ਨੂੰ ਦਿਓ ਵੋਟ - ਵਿਧਾਇਕ ਰਾਏ ਅਗਲੀ ਖ਼ਬਰ ਨਾਭਾ ਨਗਰ ਕੌਂਸਲ ਚੋਣਾਂ 'ਚ ਰਾਇਟ-ਟੂ-ਰੀਕਾਲ਼ ਦੀ ਗੂੰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।