24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ ਅੱਜ ਡਰਾਈ ਡੇਅ ਰਹੇਗਾ-ਜ਼ਿਲ੍ਹਾ ਮੈਜਿਸਟਰੇਟ

ਅਜੀਤ ਡੈਸਕ 26-05-2026
ਫ਼ਤਹਿਗੜ੍ਹ ਸਾਹਿਬ, 25 ਮਈ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26 ਮਈ ਨੂੰ ਮਿੳਾੂਸੀਪਲ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਤੇ ਲੋਕ ਹਿੱਤ ਵਿਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ 26 ਮਈ ਨੂੰ 'ਡਰਾਈ ਡੇਅ' ਘੋਸ਼ਿਤ ਕੀਤਾ ਹੈ¢ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲ ਸਰਹਿੰਦ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀ ਹਦੂਦ ਅੰਦਰ ਸਾਰੇ ਸ਼ਰਾਬ ਦੇ ਠੇਕੇ ਖੋਲ੍ਹਣ, ਸ਼ਰਾਬ ਸਟੋਰ ਕਰਨ ਤੇ ਵਰਤੋਂ ਕਰਨ 'ਤੇ ਪਾਬੰਦੀ ਰਹੇਗੀ¢ ਇਸ ਤੋਂ ਇਲਾਵਾ ਨਗਰ ਕੌਂਸਲ ਸਰਹਿੰਦ, ਮੰਡੀ ਗੋਬਿੰਦਗੜ੍ਹ, ਬਸੀ ਪਠਾਣਾਂ ਅਤੇ ਨਗਰ ਪੰਚਾਇਤ ਖਮਾਣੋਂ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟ, ਅਹਾਤੇ, ਕਲੱਬਾਂ ਤੇ ਹੋਟਲਾਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ 'ਤੇ ਇਜਾਜ਼ਤ ਹੈ, 'ਤੇ ਵੀ ਸ਼ਰਾਬ ਦੀ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ¢
ਪਿਛਲੀ ਖ਼ਬਰ ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ- ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਕਿਸੇ ਵੀ ਧਾਂਦਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।