22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਦਰਬਾਰਾ ਸਿੰਘ ਗੁਰੂ ਅਤੇ ਅਕਾਲੀ ਲੀਡਰਸ਼ਿਪ ਵਲੋਂ ਖਮਾਣੋਂ ਦੇ ਵੱਖ-ਵੱਖ ਪੋਿਲੰਗ ਬੂਥਾਂ ਦਾ ਤੂਫ਼ਾਨੀ ਦੌਰਾ <br/>

ਅਜੀਤ ਡੈਸਕ 27-05-2026
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਤੇ ਸਮੱੁਚੀ ਹਲਕੇ ਦੀ ਲੀਡਰਸ਼ਿਪ ਵਲੋਂ ਅੱਜ ਖਮਾਣੋਂ ਦੇ ਵੱਖ-ਵੱਖ ਵਾਰਡਾਂ 'ਚ ਬੂਥਾਂ 'ਤੇ ਪਹੁੰਚ ਕਰਕੇ ਪਾਰਟੀ ਵਰਕਰਾਂ ਅਤੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਵੋਟਿੰਗ ਦੀ ਸਥਿਤੀ ਬਾਰੇ ਜਾਣਿਆ | ਇਸ ਮੌਕੇ ਸ. ਗੁਰੂ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ, ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਖਮਾਣੋਂ, ਗੁਰਮੀਤ ਸਿੰਘ ਨਾਨੋਵਾਲ, ਅਮਰਜੀਤ ਸਿੰਘ ਗਰਚਾ ਜਨਰਲ ਸਕੱਤਰ ਸ਼ਹਿਰੀ, ਪ੍ਰ੍ਰਲਾਦ ਸਿੰਘ ਅਜਨੇਰ ਮੈਂਬਰ ਕੋਰ ਕਮੇਟੀ ਯੂਥ ਵਿੰਗ, ਅਜੈਬ ਸਿੰਘ ਕਲੇਰ, ਵਾਰਡ ਨੰ. 1 ਤੋਂ ਪਾਰਟੀ ਉਮੀਦਵਾਰ ਗੁਰਮੇਲ ਕੌਰ, ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਰਮਨ ਗੁਪਤਾ ਸਾਬਕਾ ਪ੍ਰਧਾਨ ਨਗਰ ਪਾਲਿਕਾ ਬਸੀ ਪਠਾਣਾਂ, ਜਸਵੀਰ ਸਿੰਘ ਵਾਲੀਆ, ਬਿ੍ਜ਼ਈਸ਼ਵਰ ਸਿੰਘ ਪ੍ਰਧਾਨ ਸ਼ਹਿਰੀ, ਸਰਬਜੀਤ ਸਿੰਘ ਲਾਡੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਾਜੀਵ ਆਹੂਜਾ, ਪ੍ਰਦੀਪ ਸਿੰਘ ਪੱਪੂ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਮਨਪ੍ਰੀਤ ਸਿੰਘ ਮੰਪੀ ਸ਼ਹਿਰੀ ਪ੍ਰਧਾਨ ਖਮਾਣੋਂ ਆਦਿ ਮੌਜੂਦ ਰਹੇ | ਇਸ ਮੌਕੇ ਸ. ਗੁਰੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਉਮੀਦਵਾਰ ਵੱਡੀਆਂ ਜਿੱਤਾਂ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਜੋ ਕੂੜ ਪ੍ਰਚਾਰ ਪਿਛਲੇ ਸਮਿਆਂ 'ਚ ਪਾਰਟੀ ਖ਼ਿਲਾਫ਼ ਵਿਰੋਧੀ ਧਿਰਾਂ ਵਲੋਂ ਕੀਤਾ ਗਿਆ ਸੀ | ਉਸ ਤੋਂ ਹੁਣ ਪੂਰੀ ਤਰ੍ਹਾਂ ਨਾਲ ਪਰਦਾ ਚੁੱਕਿਆ ਜਾਣ 'ਤੇ ਸੱਚ ਲੋਕਾਂ ਸਾਹਮਣੇ ਆ ਚੁੱਕਾ ਹੈ | ਜਿਸ ਕਰਕੇ ਵੋਟਰਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜ ਕੇ ਪਾਰਟੀ ਨੂੰ ਵੱਡੀ ਤਾਕਤ ਬਖ਼ਸ਼ੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਖਮਾਣੋਂ ਅਤੇ ਨਗਰ ਕੌਂਸਲ ਬਸੀ ਪਠਾਣਾਂ ਦੇ ਨਤੀਜੇ ਸਭ ਸਾਫ਼ ਕਰ ਦੇਣਗੇ ਕਿ ਹਲਕੇ ਦੇ ਲੋਕ ਕਿਸ ਪਾਰਟੀ ਨਾਲ ਹਨ | ਉਨ੍ਹਾਂ ਇਨ੍ਹਾਂ ਵੋਟਾਂ 'ਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਵਾਲੇ ਵੋਟਰਾਂ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਰਣਧੀਰ ਸਿੰਘ ਬਿੱਲੂ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ ਖਮਾਣੋਂ, ਹਰਦੀਪ ਸਿੰਘ ਝੰਡਾਂ ਸਾਬਕਾ ਕੌਂਸਲਰ, ਗੁੱਡੂ, ਕੁਲਦੀਪ ਸਿੰਘ, ਖੁਸ਼ ਖਮਾਣੋਂ, ਰਣਜੀਤ ਸਿੰਘ ਸਾਬਕਾ ਸਰਪੰਚ, ਜਸਵੀਰ ਸਿੰਘ ਜੱਸੀ, ਸੁਦਾਗਰ ਸਿੰਘ, ਕਮਲਜੀਤ ਕੌਰ ਅਤੇ ਸੁਖਵੀਰ ਕੌਰ ਸੁਹਾਵੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸੀ ਉਮੀਦਵਾਰਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਜਿੱਤਣ ਲਈ ਪੰਜਾਬ ਸਰਕਾਰ ਧੱਕੇਸ਼ਾਹੀਆਂ 'ਤੇ ਉੱਤਰੀ-ਭੁੱਟਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।